ਮਾਰੂ ਮਹਲਾ ੧ ॥
ਅਰਬਦ ਨਰਬਦ ਧੁੰਧੂਕਾਰਾ ॥
ਧਰਣਿ ਨ ਗਗਨਾ ਹੁਕਮੁ ਅਪਾਰਾ ॥
ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
ਖਾਣੀ ਨ ਬਾਣੀ ਪਉਣ ਨ ਪਾਣੀ ॥
ਓਪਤਿ ਖਪਤਿ ਨ ਆਵਣ ਜਾਣੀ ॥
ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥
ਨਾ ਤਦਿ ਸੁਰਗੁ ਮਛੁ ਪਇਆਲਾ ॥
ਦੋਜਕੁ ਭਿਸਤੁ ਨਹੀ ਖੈ ਕਾਲਾ ॥
ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥
ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥
ਅਵਰੁ ਨ ਦੀਸੈ ਏਕੋ ਸੋਈ ॥
ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥
ਨਾ ਤਦਿ ਜਤੀ ਸਤੀ ਬਨਵਾਸੀ ॥
ਨਾ ਤਦਿ ਸਿਧ ਸਾਧਿਕ ਸੁਖਵਾਸੀ ॥
ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥
ਜਪ ਤਪ ਸੰਜਮ ਨਾ ਬ੍ਰਤ ਪੂਜਾ ॥
ਨਾ ਕੋ ਆਖਿ ਵਖਾਣੈ ਦੂਜਾ ॥
ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥
ਨਾ ਸੁਚਿ ਸੰਜਮੁ ਤੁਲਸੀ ਮਾਲਾ ॥
ਗੋਪੀ ਕਾਨੁ ਨ ਗਊ ਗੋੁਆਲਾ ॥
ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥
ਕਰਮ ਧਰਮ ਨਹੀ ਮਾਇਆ ਮਾਖੀ ॥
ਜਾਤਿ ਜਨਮੁ ਨਹੀ ਦੀਸੈ ਆਖੀ ॥
ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥
ਨਾ ਤਦਿ ਗੋਰਖੁ ਨਾ ਮਾਛਿੰਦੋ ॥
ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥
ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥
ਦੇਉ ਨ ਦੇਹੁਰਾ ਗਊ ਗਾਇਤ੍ਰੀ ॥
ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥
ਨਾ ਕੋ ਮੁਲਾ ਨਾ ਕੋ ਕਾਜੀ ॥
ਨਾ ਕੋ ਸੇਖੁ ਮਸਾਇਕੁ ਹਾਜੀ ॥
ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥
ਭਾਉ ਨ ਭਗਤੀ ਨਾ ਸਿਵ ਸਕਤੀ ॥
ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥
ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥
ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥
ਪਾਠ ਪੁਰਾਣ ਉਦੈ ਨਹੀ ਆਸਤ ॥
ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥
ਬਾਝੁ ਕਲਾ ਆਡਾਣੁ ਰਹਾਇਆ ॥
ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥
ਕਰਿ ਕਰਿ ਦੇਖੈ ਹੁਕਮੁ ਸਬਾਇਆ ॥
ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥
ਤਾ ਕਾ ਅੰਤੁ ਨ ਜਾਣੈ ਕੋਈ ॥
ਪੂਰੇ ਗੁਰ ਤੇ ਸੋਝੀ ਹੋਈ ॥
ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥