ਮਾਰੂ ਮਹਲਾ

ਆਪੇ ਆਪੁ ਉਪਾਇ ਨਿਰਾਲਾ

ਸਾਚਾ ਥਾਨੁ ਕੀਓ ਦਇਆਲਾ

ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥

ਨਉ ਘਰ ਥਾਪੇ ਥਾਪਣਹਾਰੈ

ਦਸਵੈ ਵਾਸਾ ਅਲਖ ਅਪਾਰੈ

ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਲਾਇਦਾ ॥੨॥

ਰਵਿ ਸਸਿ ਦੀਪਕ ਜੋਤਿ ਸਬਾਈ

ਆਪੇ ਕਰਿ ਵੇਖੈ ਵਡਿਆਈ

ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥

ਗੜ ਮਹਿ ਹਾਟ ਪਟਣ ਵਾਪਾਰਾ

ਪੂਰੈ ਤੋਲਿ ਤੋਲੈ ਵਣਜਾਰਾ

ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥

ਕੀਮਤਿ ਪਾਈ ਪਾਵਣਹਾਰੈ

ਵੇਪਰਵਾਹ ਪੂਰੇ ਭੰਡਾਰੈ

ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥

ਨਦਰਿ ਕਰੇ ਪੂਰਾ ਗੁਰੁ ਭੇਟੈ

ਜਮ ਜੰਦਾਰੁ ਮਾਰੈ ਫੇਟੈ

ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥

ਆਪੇ ਵਰਖੈ ਅੰਮ੍ਰਿਤ ਧਾਰਾ

ਰਤਨ ਜਵੇਹਰ ਲਾਲ ਅਪਾਰਾ

ਸਤਿਗੁਰੁ ਮਿਲੈ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥

ਪ੍ਰੇਮ ਪਦਾਰਥੁ ਲਹੈ ਅਮੋਲੋ

ਕਬ ਹੀ ਘਾਟਸਿ ਪੂਰਾ ਤੋਲੋ

ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥

ਸਚਾ ਸਉਦਾ ਵਿਰਲਾ ਕੋ ਪਾਏ

ਪੂਰਾ ਸਤਿਗੁਰੁ ਮਿਲੈ ਮਿਲਾਏ

ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥

ਹੁਕਮੇ ਆਇਆ ਹੁਕਮਿ ਸਮਾਇਆ

ਹੁਕਮੇ ਦੀਸੈ ਜਗਤੁ ਉਪਾਇਆ

ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥

ਹੁਕਮੇ ਧਰਤੀ ਧਉਲ ਸਿਰਿ ਭਾਰੰ

ਹੁਕਮੇ ਪਉਣ ਪਾਣੀ ਗੈਣਾਰੰ

ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥

ਹੁਕਮੇ ਆਡਾਣੇ ਆਗਾਸੀ

ਹੁਕਮੇ ਜਲ ਥਲ ਤ੍ਰਿਭਵਣ ਵਾਸੀ

ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥

ਹੁਕਮਿ ਉਪਾਏ ਦਸ ਅਉਤਾਰਾ

ਦੇਵ ਦਾਨਵ ਅਗਣਤ ਅਪਾਰਾ

ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥

ਹੁਕਮੇ ਜੁਗ ਛਤੀਹ ਗੁਦਾਰੇ

ਹੁਕਮੇ ਸਿਧ ਸਾਧਿਕ ਵੀਚਾਰੇ

ਆਪਿ ਨਾਥੁ ਨਥੀਂ︀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥

ਕਾਇਆ ਕੋਟੁ ਗੜੈ ਮਹਿ ਰਾਜਾ

ਨੇਬ ਖਵਾਸ ਭਲਾ ਦਰਵਾਜਾ

ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥

ਸਤੁ ਸੰਤੋਖੁ ਨਗਰ ਮਹਿ ਕਾਰੀ

ਜਤੁ ਸਤੁ ਸੰਜਮੁ ਸਰਣਿ ਮੁਰਾਰੀ

ਨਾਨਕ ਸਹਜਿ ਮਿਲੈ ਜਗਜੀਵਨੁ ਗੁਰਸਬਦੀ ਪਤਿ ਪਾਇਦਾ ॥੧੬॥੪॥੧੬॥