ਮਾਰੂ ਮਹਲਾ

ਸੁੰਨ ਕਲਾ ਅਪਰੰਪਰਿ ਧਾਰੀ

ਆਪਿ ਨਿਰਾਲਮੁ ਅਪਰ ਅਪਾਰੀ

ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥

ਪਉਣੁ ਪਾਣੀ ਸੁੰਨੈ ਤੇ ਸਾਜੇ

ਸ੍ਰਿਸਟਿ ਉਪਾਇ ਕਾਇਆ ਗੜ ਰਾਜੇ

ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥

ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ

ਸੁੰਨੇ ਵਰਤੇ ਜੁਗ ਸਬਾਏ

ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥

ਸੁੰਨਹੁ ਸਪਤ ਸਰੋਵਰ ਥਾਪੇ

ਜਿਨਿ ਸਾਜੇ ਵੀਚਾਰੇ ਆਪੇ

ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਪਾਇਦਾ ॥੪॥

ਸੁੰਨਹੁ ਚੰਦੁ ਸੂਰਜੁ ਗੈਣਾਰੇ

ਤਿਸ ਕੀ ਜੋਤਿ ਤ੍ਰਿਭਵਣ ਸਾਰੇ

ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥

ਸੁੰਨਹੁ ਧਰਤਿ ਅਕਾਸੁ ਉਪਾਏ

ਬਿਨੁ ਥੰਮਾ ਰਾਖੇ ਸਚੁ ਕਲ ਪਾਏ

ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥

ਸੁੰਨਹੁ ਖਾਣੀ ਸੁੰਨਹੁ ਬਾਣੀ

ਸੁੰਨਹੁ ਉਪਜੀ ਸੁੰਨਿ ਸਮਾਣੀ

ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥

ਸੁੰਨਹੁ ਰਾਤਿ ਦਿਨਸੁ ਦੁਇ ਕੀਏ

ਓਪਤਿ ਖਪਤਿ ਸੁਖਾ ਦੁਖ ਦੀਏ

ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥

ਸਾਮ ਵੇਦੁ ਰਿਗੁ ਜੁਜਰੁ ਅਥਰਬਣੁ

ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ

ਤਾ ਕੀ ਕੀਮਤਿ ਕਹਿ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥

ਸੁੰਨਹੁ ਸਪਤ ਪਾਤਾਲ ਉਪਾਏ

ਸੁੰਨਹੁ ਭਵਣ ਰਖੇ ਲਿਵ ਲਾਏ

ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥

ਰਜ ਤਮ ਸਤ ਕਲ ਤੇਰੀ ਛਾਇਆ

ਜਨਮ ਮਰਣ ਹਉਮੈ ਦੁਖੁ ਪਾਇਆ

ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥

ਸੁੰਨਹੁ ਉਪਜੇ ਦਸ ਅਵਤਾਰਾ

ਸ੍ਰਿਸਟਿ ਉਪਾਇ ਕੀਆ ਪਾਸਾਰਾ

ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥

ਗੁਰਮੁਖਿ ਸਮਝੈ ਰੋਗੁ ਹੋਈ

ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ

ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥

ਪੰਚ ਤਤੁ ਸੁੰਨਹੁ ਪਰਗਾਸਾ

ਦੇਹ ਸੰਜੋਗੀ ਕਰਮ ਅਭਿਆਸਾ

ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥

ਊਤਮ ਸਤਿਗੁਰ ਪੁਰਖ ਨਿਰਾਲੇ

ਸਬਦਿ ਰਤੇ ਹਰਿ ਰਸਿ ਮਤਵਾਲੇ

ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥

ਇਸੁ ਮਨ ਮਾਇਆ ਕਉ ਨੇਹੁ ਘਨੇਰਾ

ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ

ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥

ਸਤਿਗੁਰ ਤੇ ਪਾਏ ਵੀਚਾਰਾ

ਸੁੰਨ ਸਮਾਧਿ ਸਚੇ ਘਰ ਬਾਰਾ

ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥