ਮਾਝ ਮਹਲਾ

ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ

ਭਗਤ ਜੀਵਹਿ ਗੁਣ ਗਾਇ ਅਪਾਰਾ

ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥

ਮਨਸਾ ਧਾਰਿ ਜੋ ਘਰ ਤੇ ਆਵੈ

ਸਾਧਸੰਗਿ ਜਨਮੁ ਮਰਣੁ ਮਿਟਾਵੈ

ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥

ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ

ਸਾਧਿਕ ਸਿਧ ਧਿਆਵਹਿ ਗਿਆਨੀ

ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥

ਅਨਦ ਮੰਗਲ ਕਲਿਆਣ ਨਿਧਾਨਾ

ਸੂਖ ਸਹਜ ਹਰਿ ਨਾਮੁ ਵਖਾਨਾ

ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥

ਮਾਝ ਮਹਲਾ

ਸੁਣਿ ਸੁਣਿ ਜੀਵਾ ਸੋਇ ਤੁਮਾਰੀ

ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ

ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥

ਗੁਣ ਗਾਵਤ ਮਨੁ ਹਰਿਆ ਹੋਵੈ

ਕਥਾ ਸੁਣਤ ਮਲੁ ਸਗਲੀ ਖੋਵੈ

ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥

ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ

ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ

ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥

ਸਤਿ ਸਤਿ ਸਤਿ ਪ੍ਰਭੁ ਸੋਈ

ਸਦਾ ਸਦਾ ਸਦ ਆਪੇ ਹੋਈ

ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥

ਮਾਝ ਮਹਲਾ

ਹੁਕਮੀ ਵਰਸਣ ਲਾਗੇ ਮੇਹਾ

ਸਾਜਨ ਸੰਤ ਮਿਲਿ ਨਾਮੁ ਜਪੇਹਾ

ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥

ਸਭੁ ਕਿਛੁ ਬਹੁਤੋ ਬਹੁਤੁ ਉਪਾਇਆ

ਕਰਿ ਕਿਰਪਾ ਪ੍ਰਭਿ ਸਗਲ ਰਜਾਇਆ

ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥

ਸਚਾ ਸਾਹਿਬੁ ਸਚੀ ਨਾਈ

ਗੁਰ ਪਰਸਾਦਿ ਤਿਸੁ ਸਦਾ ਧਿਆਈ

ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥

ਸਾਸਿ ਸਾਸਿ ਨਾਨਕੁ ਸਾਲਾਹੇ

ਸਿਮਰਤ ਨਾਮੁ ਕਾਟੇ ਸਭਿ ਫਾਹੇ

ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥