ਮਾਰੂ ਮਹਲਾ ੧ ॥
ਸਚੁ ਕਹਹੁ ਸਚੈ ਘਰਿ ਰਹਣਾ ॥
ਜੀਵਤ ਮਰਹੁ ਭਵਜਲੁ ਜਗੁ ਤਰਣਾ ॥
ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥
ਹਉਮੈ ਮਮਤਾ ਲੋਭ ਬਿਨਾਸਨੁ ॥
ਨਉ ਦਰ ਮੁਕਤੇ ਦਸਵੈ ਆਸਨੁ ॥
ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥
ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥
ਅਕਲੁ ਗਾਇ ਜਮ ਤੇ ਕਿਆ ਡਰੀਐ ॥
ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥
ਸਚੁ ਹਰਿ ਨਾਮੁ ਸਚੁ ਹੈ ਸਰਣਾ ॥
ਸਚੁ ਗੁਰਸਬਦੁ ਜਿਤੈ ਲਗਿ ਤਰਣਾ ॥
ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥
ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥
ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥
ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥
ਸਚ ਬਿਨੁ ਭਵਜਲੁ ਜਾਇ ਨ ਤਰਿਆ ॥
ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥
ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥
ਝੂਠੀ ਜਗ ਹਿਤ ਕੀ ਚਤੁਰਾਈ ॥
ਬਿਲਮ ਨ ਲਾਗੈ ਆਵੈ ਜਾਈ ॥
ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥
ਉਪਜਹਿ ਬਿਨਸਹਿ ਬੰਧਨ ਬੰਧੇ ॥
ਹਉਮੈ ਮਾਇਆ ਕੇ ਗਲਿ ਫੰਧੇ ॥
ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥
ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥
ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥
ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥
ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥
ਗੁਰਮਤਿ ਸਾਇਰਿ ਪਾਹਣ ਤਾਰੇ ॥
ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥
ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥
ਆਤਮ ਚੀਨਹੁ ਰਿਦੈ ਮੁਰਾਰੀ ॥
ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥
ਗੁਰਮਤਿ ਪੰਚ ਸਖੇ ਗੁਰ ਭਾਈ ॥
ਗੁਰਮਤਿ ਅਗਨਿ ਨਿਵਾਰਿ ਸਮਾਈ ॥
ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥
ਗੁਰਮੁਖਿ ਬੂਝੈ ਸਬਦਿ ਪਤੀਜੈ ॥
ਉਸਤਤਿ ਨਿੰਦਾ ਕਿਸ ਕੀ ਕੀਜੈ ॥
ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥
ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥
ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥
ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥
ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥
ਗੁਰਮਤਿ ਆਖੀ ਦੇਖਹੁ ਊਚਾ ॥
ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥