ਮਾਰੂ ਸੋਲਹੇ ਮਹਲਾ

ਸਤਿਗੁਰ ਪ੍ਰਸਾਦਿ

ਹੁਕਮੀ ਸਹਜੇ ਸ੍ਰਿਸਟਿ ਉਪਾਈ

ਕਰਿ ਕਰਿ ਵੇਖੈ ਅਪਣੀ ਵਡਿਆਈ

ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥

ਮਾਇਆ ਮੋਹੁ ਜਗਤੁ ਗੁਬਾਰਾ

ਗੁਰਮੁਖਿ ਬੂਝੈ ਕੋ ਵੀਚਾਰਾ

ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥

ਆਪੇ ਮੇਲੇ ਦੇ ਵਡਿਆਈ

ਗੁਰ ਪਰਸਾਦੀ ਕੀਮਤਿ ਪਾਈ

ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥

ਹਉਮੈ ਮਾਇਆ ਵਿਚੇ ਪਾਈ

ਮਨਮੁਖ ਭੂਲੇ ਪਤਿ ਗਵਾਈ

ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥

ਗੁਰ ਤੇ ਗਿਆਨੁ ਨਾਮ ਰਤਨੁ ਪਾਇਆ

ਮਨਸਾ ਮਾਰਿ ਮਨ ਮਾਹਿ ਸਮਾਇਆ

ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥

ਸਤਿਗੁਰੁ ਸੇਵੇ ਆਪੁ ਗਵਾਏ

ਮਿਲਿ ਪ੍ਰੀਤਮ ਸਬਦਿ ਸੁਖੁ ਪਾਏ

ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥

ਦੂਖ ਨਿਵਾਰਣੁ ਗੁਰ ਤੇ ਜਾਤਾ

ਆਪਿ ਮਿਲਿਆ ਜਗਜੀਵਨੁ ਦਾਤਾ

ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥

ਆਪੇ ਗੁਰਮੁਖਿ ਆਪੇ ਦੇਵੈ

ਸਚੈ ਸਬਦਿ ਸਤਿਗੁਰੁ ਸੇਵੈ

ਜਰਾ ਜਮੁ ਤਿਸੁ ਜੋਹਿ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥

ਤ੍ਰਿਸਨਾ ਅਗਨਿ ਜਲੈ ਸੰਸਾਰਾ

ਜਲਿ ਜਲਿ ਖਪੈ ਬਹੁਤੁ ਵਿਕਾਰਾ

ਮਨਮੁਖੁ ਠਉਰ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥

ਸਤਿਗੁਰੁ ਸੇਵਨਿ ਸੇ ਵਡਭਾਗੀ

ਸਾਚੈ ਨਾਮਿ ਸਦਾ ਲਿਵ ਲਾਗੀ

ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥

ਸਚਾ ਸਬਦੁ ਸਚੀ ਹੈ ਬਾਣੀ

ਗੁਰਮੁਖਿ ਵਿਰਲੈ ਕਿਨੈ ਪਛਾਣੀ

ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥

ਸਬਦੁ ਬੁਝੈ ਸੋ ਮੈਲੁ ਚੁਕਾਏ

ਨਿਰਮਲ ਨਾਮੁ ਵਸੈ ਮਨਿ ਆਏ

ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥

ਗੁਰ ਤੇ ਬੂਝੈ ਤਾ ਦਰੁ ਸੂਝੈ

ਨਾਮ ਵਿਹੂਣਾ ਕਥਿ ਕਥਿ ਲੂਝੈ

ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥

ਆਪੇ ਆਪਿ ਮਿਲੈ ਤਾ ਬੂਝੈ

ਗਿਆਨ ਵਿਹੂਣਾ ਕਿਛੂ ਸੂਝੈ

ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥

ਜੋ ਧੁਰਿ ਲਿਖਿਆ ਸੁ ਕਰਮ ਕਮਾਇਆ

ਕੋਇ ਮੇਟੈ ਧੁਰਿ ਫੁਰਮਾਇਆ

ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥

ਅਪਣੀ ਨਦਰਿ ਕਰੇ ਸੋ ਪਾਏ

ਸਚੈ ਸਬਦਿ ਤਾੜੀ ਚਿਤੁ ਲਾਏ

ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥