ਮਾਰੂ ਮਹਲਾ

ਸਚੈ ਸਚਾ ਤਖਤੁ ਰਚਾਇਆ

ਨਿਜ ਘਰਿ ਵਸਿਆ ਤਿਥੈ ਮੋਹੁ ਮਾਇਆ

ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥

ਸਚਾ ਸਉਦਾ ਸਚੁ ਵਾਪਾਰਾ

ਤਿਥੈ ਭਰਮੁ ਦੂਜਾ ਪਸਾਰਾ

ਸਚਾ ਧਨੁ ਖਟਿਆ ਕਦੇ ਤੋਟਿ ਆਵੈ ਬੂਝੈ ਕੋ ਵੀਚਾਰੀ ਹੇ ॥੨॥

ਸਚੈ ਲਾਏ ਸੇ ਜਨ ਲਾਗੇ

ਅੰਤਰਿ ਸਬਦੁ ਮਸਤਕਿ ਵਡਭਾਗੇ

ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥

ਸਚੋ ਸਚਾ ਸਚੁ ਸਾਲਾਹੀ

ਏਕੋ ਵੇਖਾ ਦੂਜਾ ਨਾਹੀ

ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥

ਮਾਇਆ ਮੋਹੁ ਸਬਦਿ ਜਲਾਇਆ

ਸਚੁ ਮਨਿ ਵਸਿਆ ਜਾ ਤੁਧੁ ਭਾਇਆ

ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥

ਮਾਇਆ ਮੋਹੁ ਸਭੁ ਆਪੇ ਕੀਨਾ

ਗੁਰਮੁਖਿ ਵਿਰਲੈ ਕਿਨ ਹੀ ਚੀਨਾ

ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥

ਕਾਰ ਕਮਾਈ ਜੋ ਮੇਰੇ ਪ੍ਰਭ ਭਾਈ

ਹਉਮੈ ਤ੍ਰਿਸਨਾ ਸਬਦਿ ਬੁਝਾਈ

ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥

ਸਚਿ ਲਗੇ ਤਿਨ ਸਭੁ ਕਿਛੁ ਭਾਵੈ

ਸਚੈ ਸਬਦੇ ਸਚਿ ਸੁਹਾਵੈ

ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥

ਬਿਨੁ ਸਾਚੇ ਜੋ ਦੂਜੈ ਲਾਇਆ

ਮਾਇਆ ਮੋਹ ਦੁਖ ਸਬਾਇਆ

ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥

ਸਾਚਾ ਸਬਦੁ ਜਿਨਾ ਮਨਿ ਭਾਇਆ

ਪੂਰਬਿ ਲਿਖਿਆ ਤਿਨੀ ਕਮਾਇਆ

ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥

ਗੁਰ ਕੀ ਸੇਵਾ ਮੀਠੀ ਲਾਗੀ

ਅਨਦਿਨੁ ਸੂਖ ਸਹਜ ਸਮਾਧੀ

ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥

ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ

ਆਪੇ ਭਾਣੇ ਆਪਿ ਮਿਲਾਏ

ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥

ਗੁਰਮੁਖਿ ਸਾਚਾ ਸਬਦਿ ਪਛਾਤਾ

ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ

ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥

ਹਉਮੈ ਮੇਰਾ ਦੂਜਾ ਭਾਇਆ

ਕਿਛੁ ਚਲੈ ਧੁਰਿ ਖਸਮਿ ਲਿਖਿ ਪਾਇਆ

ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥

ਜਾ ਤੂ ਦੇਹਿ ਸਦਾ ਸੁਖੁ ਪਾਏ

ਸਾਚੈ ਸਬਦੇ ਸਾਚੁ ਕਮਾਏ

ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥

ਆਪੇ ਵੇਖੈ ਹੁਕਮਿ ਚਲਾਏ

ਅਪਣਾ ਭਾਣਾ ਆਪਿ ਕਰਾਏ

ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥