ਮਾਰੂ ਸੋਲਹੇ

ਆਪੇ ਕਰਤਾ ਸਭੁ ਜਿਸੁ ਕਰਣਾ

ਜੀਅ ਜੰਤ ਸਭਿ ਤੇਰੀ ਸਰਣਾ

ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥

ਹਰਿ ਕੇ ਭਗਤਿ ਭਰੇ ਭੰਡਾਰਾ

ਆਪੇ ਬਖਸੇ ਸਬਦਿ ਵੀਚਾਰਾ

ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥

ਆਪੇ ਹੀਰਾ ਰਤਨੁ ਅਮੋਲੋ

ਆਪੇ ਨਦਰੀ ਤੋਲੇ ਤੋਲੋ

ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥

ਜਿਸ ਨੋ ਨਦਰਿ ਹੋਵੈ ਧੁਰਿ ਤੇਰੀ

ਮਰੈ ਜੰਮੈ ਚੂਕੈ ਫੇਰੀ

ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥

ਮਾਇਆ ਮੋਹਿ ਸਭੁ ਜਗਤੁ ਉਪਾਇਆ

ਬ੍ਰਹਮਾ ਬਿਸਨੁ ਦੇਵ ਸਬਾਇਆ

ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥

ਪਾਪ ਪੁੰਨ ਵਰਤੈ ਸੰਸਾਰਾ

ਹਰਖੁ ਸੋਗੁ ਸਭੁ ਦੁਖੁ ਹੈ ਭਾਰਾ

ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥

ਕਿਰਤੁ ਕੋਈ ਮੇਟਣਹਾਰਾ

ਗੁਰ ਕੈ ਸਬਦੇ ਮੋਖ ਦੁਆਰਾ

ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥

ਮਾਇਆ ਮੋਹਿ ਹਰਿ ਸਿਉ ਚਿਤੁ ਲਾਗੈ

ਦੂਜੈ ਭਾਇ ਘਣਾ ਦੁਖੁ ਆਗੈ

ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥

ਹਰਿ ਕੈ ਭਾਣੈ ਹਰਿ ਗੁਣ ਗਾਏ

ਸਭਿ ਕਿਲਬਿਖ ਕਾਟੇ ਦੂਖ ਸਬਾਏ

ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥

ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ

ਹਉਮੈ ਮੇਰਾ ਠਾਕਿ ਰਹਾਏ

ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥

ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ

ਆਪੇ ਮੇਲੈ ਗੁਰ ਸਬਦਿ ਵੀਚਾਰਾ

ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥

ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ

ਗੁਰਮਤਿ ਬੂਝੈ ਕਰਿ ਵੀਚਾਰਾ

ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥

ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ

ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ

ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥

ਰਤਨੁ ਅਮੋਲਕੁ ਅਗਮ ਅਪਾਰਾ

ਕੀਮਤਿ ਕਵਣੁ ਕਰੇ ਵੇਚਾਰਾ

ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥

ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ

ਮਾਇਆ ਮੋਹੁ ਪਸਰਿਆ ਪਾਸਾਰਾ

ਮੂਰਖ ਪੜਹਿ ਸਬਦੁ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥

ਆਪੇ ਕਰਤਾ ਕਰੇ ਕਰਾਏ

ਸਚੀ ਬਾਣੀ ਸਚੁ ਦ੍ਰਿੜਾਏ

ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥