ਮਾਰੂ ਮਹਲਾ

ਹਰਿ ਜੀਉ ਸੇਵਿਹੁ ਅਗਮ ਅਪਾਰਾ

ਤਿਸ ਦਾ ਅੰਤੁ ਪਾਈਐ ਪਾਰਾਵਾਰਾ

ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥

ਸਭ ਮਹਿ ਵਰਤੈ ਏਕੋ ਸੋਈ

ਗੁਰ ਪਰਸਾਦੀ ਪਰਗਟੁ ਹੋਈ

ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥

ਪੂਰੈ ਸਤਿਗੁਰਿ ਬੂਝਿ ਬੁਝਾਇਆ

ਹੁਕਮੇ ਹੀ ਸਭੁ ਜਗਤੁ ਉਪਾਇਆ

ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥

ਸਚਾ ਸਤਿਗੁਰੁ ਸਬਦੁ ਅਪਾਰਾ

ਤਿਸ ਦੈ ਸਬਦਿ ਨਿਸਤਰੈ ਸੰਸਾਰਾ

ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥

ਕੋਟਿ ਮਧੇ ਕਿਸਹਿ ਬੁਝਾਏ

ਗੁਰ ਕੈ ਸਬਦਿ ਰਤੇ ਰੰਗੁ ਲਾਏ

ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥

ਸਤਿਗੁਰੁ ਸੇਵਹਿ ਸੇ ਜਨ ਸਾਚੇ

ਜੋ ਮਰਿ ਜੰਮਹਿ ਕਾਚਨਿ ਕਾਚੇ

ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥

ਸਤਿਗੁਰੁ ਪੂਰਾ ਸਾਚੁ ਦ੍ਰਿੜਾਏ

ਸਚੈ ਸਬਦਿ ਸਦਾ ਗੁਣ ਗਾਏ

ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥

ਸਦਾ ਹਦੂਰਿ ਗੁਰਮੁਖਿ ਜਾਪੈ

ਸਬਦੇ ਸੇਵੈ ਸੋ ਜਨੁ ਧ੍ਰਾਪੈ

ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥

ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ

ਮਨਹਠਿ ਕਰਮ ਫਿਰਿ ਜੋਨੀ ਪਾਏ

ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥

ਪੂਰਾ ਸਤਿਗੁਰੁ ਭਗਤਿ ਦ੍ਰਿੜਾਏ

ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ

ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥

ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ

ਗੁਰ ਕੈ ਸਬਦਿ ਭਗਤਿ ਨਿਸਤਾਰਣੁ

ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥

ਸੇ ਭਗਤ ਸਚੇ ਤੇਰੈ ਮਨਿ ਭਾਏ

ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ

ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥

ਜਿਨ ਆਪੇ ਮੇਲਿ ਵਿਛੋੜਹਿ ਨਾਹੀ

ਗੁਰ ਕੈ ਸਬਦਿ ਸਦਾ ਸਾਲਾਹੀ

ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥

ਬਿਨੁ ਸਬਦੈ ਤੁਧੁਨੋ ਕੋਈ ਜਾਣੀ

ਤੁਧੁ ਆਪੇ ਕਥੀ ਅਕਥ ਕਹਾਣੀ

ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥

ਤੂ ਆਪੇ ਕਰਤਾ ਸਿਰਜਣਹਾਰਾ

ਤੇਰਾ ਲਿਖਿਆ ਕੋਇ ਮੇਟਣਹਾਰਾ

ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਤਾਹਾ ਹੇ ॥੧੫॥

ਭਗਤ ਸਚੇ ਤੇਰੈ ਦਰਵਾਰੇ

ਸਬਦੇ ਸੇਵਨਿ ਭਾਇ ਪਿਆਰੇ

ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥