ਮਾਰੂ ਮਹਲਾ

ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ

ਕੋਇ ਕਿਸ ਹੀ ਜੇਹਾ ਉਪਾਇਆ

ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥

ਵਾਜੈ ਪਉਣੁ ਤੈ ਆਪਿ ਵਜਾਏ

ਸਿਵ ਸਕਤੀ ਦੇਹੀ ਮਹਿ ਪਾਏ

ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥

ਅੰਧੇਰਾ ਚਾਨਣੁ ਆਪੇ ਕੀਆ

ਏਕੋ ਵਰਤੈ ਅਵਰੁ ਬੀਆ

ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥

ਅਪਣੀ ਗਹਣ ਗਤਿ ਆਪੇ ਜਾਣੈ

ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ

ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥

ਦੇਹੀ ਅੰਦਰਿ ਵਸਤੁ ਅਪਾਰਾ

ਆਪੇ ਕਪਟ ਖੁਲਾਵਣਹਾਰਾ

ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥

ਸਭਿ ਰਸ ਦੇਹੀ ਅੰਦਰਿ ਪਾਏ

ਵਿਰਲੇ ਕਉ ਗੁਰੁ ਸਬਦੁ ਬੁਝਾਏ

ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥

ਵਿਣੁ ਚਾਖੇ ਸਾਦੁ ਕਿਸੈ ਆਇਆ

ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ

ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥

ਆਪੁ ਪਛਾਣੈ ਸੋ ਸਭਿ ਗੁਣ ਜਾਣੈ

ਗੁਰ ਕੈ ਸਬਦਿ ਹਰਿ ਨਾਮੁ ਵਖਾਣੈ

ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥

ਗੁਰ ਸੇਵਾ ਤੇ ਸਭੁ ਕਿਛੁ ਪਾਏ

ਹਉਮੈ ਮੇਰਾ ਆਪੁ ਗਵਾਏ

ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥

ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ

ਅਨਦਿਨੁ ਹਰਿ ਕਾ ਨਾਮੁ ਵਖਾਣੀ

ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥

ਸੇਵਕ ਸੇਵਹਿ ਸਬਦਿ ਸਲਾਹਹਿ

ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ

ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥

ਸਬਦੇ ਅਕਥੁ ਕਥੇ ਸਾਲਾਹੇ

ਮੇਰੇ ਪ੍ਰਭ ਸਾਚੇ ਵੇਪਰਵਾਹੇ

ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥

ਮਨਮੁਖੁ ਭੂਲਾ ਠਉਰ ਪਾਏ

ਜੋ ਧੁਰਿ ਲਿਖਿਆ ਸੁ ਕਰਮ ਕਮਾਏ

ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥

ਆਪੇ ਆਪਿ ਆਪਿ ਸਾਲਾਹੇ

ਤੇਰੇ ਗੁਣ ਪ੍ਰਭ ਤੁਝ ਹੀ ਮਾਹੇ

ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥

ਬਿਨੁ ਗੁਰ ਦਾਤੇ ਕੋਇ ਪਾਏ

ਲਖ ਕੋਟੀ ਜੇ ਕਰਮ ਕਮਾਏ

ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥

ਸੇ ਜਨ ਮਿਲੇ ਧੁਰਿ ਆਪਿ ਮਿਲਾਏ

ਸਾਚੀ ਬਾਣੀ ਸਬਦਿ ਸੁਹਾਏ

ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥