ਮਾਰੂ ਮਹਲਾ

ਗੁਰਮੁਖਿ ਨਾਦ ਬੇਦ ਬੀਚਾਰੁ

ਗੁਰਮੁਖਿ ਗਿਆਨੁ ਧਿਆਨੁ ਆਪਾਰੁ

ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥

ਗੁਰਮੁਖਿ ਮਨੂਆ ਉਲਟਿ ਪਰਾਵੈ

ਗੁਰਮੁਖਿ ਬਾਣੀ ਨਾਦੁ ਵਜਾਵੈ

ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥

ਗੁਰ ਕੀ ਸਾਖੀ ਅੰਮ੍ਰਿਤ ਭਾਖੀ

ਸਚੈ ਸਬਦੇ ਸਚੁ ਸੁਭਾਖੀ

ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥

ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ

ਮੈਲੁ ਲਾਗੈ ਸਚਿ ਸਮਾਵੈ

ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥

ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ

ਗੁਰਮੁਖਿ ਸਚੁ ਕਮਾਵੈ ਕਰਣੀ

ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥

ਗੁਰਮੁਖਿ ਸਚੀ ਊਤਮ ਬਾਣੀ

ਗੁਰਮੁਖਿ ਸਚੋ ਸਚੁ ਵਖਾਣੀ

ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥

ਗੁਰਮੁਖਿ ਹੋਵੈ ਸੁ ਸੋਝੀ ਪਾਏ

ਹਉਮੈ ਮਾਇਆ ਭਰਮੁ ਗਵਾਏ

ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥

ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ

ਗੁਰਮੁਖਿ ਪਾਏ ਮੋਖ ਦੁਆਰੁ

ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥

ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ

ਸਚੈ ਨਾਮਿ ਸਦਾ ਲਿਵ ਲਾਏ

ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥

ਜਾ ਤਿਸੁ ਭਾਵੈ ਸਤਿਗੁਰੂ ਮਿਲਾਏ

ਜਾ ਤਿਸੁ ਭਾਵੈ ਤਾ ਮੰਨਿ ਵਸਾਏ

ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥

ਮਨਹਠਿ ਕਰਮ ਕਰੇ ਸੋ ਛੀਜੈ

ਬਹੁਤੇ ਭੇਖ ਕਰੇ ਨਹੀ ਭੀਜੈ

ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥

ਗੁਰਮੁਖਿ ਹੋਵੈ ਸੁ ਸੁਖੁ ਕਮਾਏ

ਮਰਣ ਜੀਵਣ ਕੀ ਸੋਝੀ ਪਾਏ

ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥

ਗੁਰਮੁਖਿ ਮਰਹਿ ਸੁ ਹਹਿ ਪਰਵਾਣੁ

ਆਵਣ ਜਾਣਾ ਸਬਦੁ ਪਛਾਣੁ

ਮਰੈ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥

ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ

ਹਉਮੈ ਵਿਚਹੁ ਮੋਹੁ ਚੁਕਾਇਆ

ਮਨੁ ਨਿਰਮਲੁ ਫਿਰਿ ਮੈਲੁ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥

ਆਪੇ ਕਰੇ ਕਰਾਏ ਆਪੇ

ਆਪੇ ਵੇਖੈ ਥਾਪਿ ਉਥਾਪੇ

ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥

ਗੁਰਮੁਖਿ ਸਚੋ ਸਚੁ ਕਮਾਵੈ

ਗੁਰਮੁਖਿ ਨਿਰਮਲੁ ਮੈਲੁ ਲਾਵੈ

ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥