ਮਾਰੂ ਮਹਲਾ

ਆਦਿ ਜੁਗਾਦਿ ਦਇਆਪਤਿ ਦਾਤਾ

ਪੂਰੇ ਗੁਰ ਕੈ ਸਬਦਿ ਪਛਾਤਾ

ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥

ਅਗਮ ਅਗੋਚਰੁ ਕੀਮਤਿ ਨਹੀ ਪਾਈ

ਜੀਅ ਜੰਤ ਤੇਰੀ ਸਰਣਾਈ

ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥

ਹੈ ਭੀ ਸਾਚਾ ਹੋਸੀ ਸੋਈ

ਆਪੇ ਸਾਜੇ ਅਵਰੁ ਕੋਈ

ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥

ਅਗਮ ਅਗੋਚਰੁ ਅਲਖ ਅਪਾਰਾ

ਕੋਇ ਜਾਣੈ ਤੇਰਾ ਪਰਵਾਰਾ

ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥

ਪਾਤਾਲ ਪੁਰੀਆ ਲੋਅ ਆਕਾਰਾ

ਤਿਸੁ ਵਿਚਿ ਵਰਤੈ ਹੁਕਮੁ ਕਰਾਰਾ

ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥

ਹੁਕਮੈ ਬੂਝੈ ਸੁ ਹੁਕਮੁ ਸਲਾਹੇ

ਅਗਮ ਅਗੋਚਰ ਵੇਪਰਵਾਹੇ

ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥

ਅਨਦਿਨੁ ਆਰਜਾ ਛਿਜਦੀ ਜਾਏ

ਰੈਣਿ ਦਿਨਸੁ ਦੁਇ ਸਾਖੀ ਆਏ

ਮਨਮੁਖੁ ਅੰਧੁ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥

ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ

ਅੰਤਰਿ ਭਰਮੁ ਗਇਆ ਭਉ ਭਾਗਾ

ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥

ਜਿਨਿ ਤੂ ਜਾਤਾ ਕਰਮ ਬਿਧਾਤਾ

ਪੂਰੈ ਭਾਗਿ ਗੁਰ ਸਬਦਿ ਪਛਾਤਾ

ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥

ਮਨੁ ਕਠੋਰੁ ਦੂਜੈ ਭਾਇ ਲਾਗਾ

ਭਰਮੇ ਭੂਲਾ ਫਿਰੈ ਅਭਾਗਾ

ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥

ਲਖ ਚਉਰਾਸੀਹ ਆਪਿ ਉਪਾਏ

ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ

ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥

ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ

ਵਿਣੁ ਕਰਮਾ ਕਿਉ ਪਾਇਆ ਜਾਏ

ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥

ਸਿਮ੍ਰਿਤਿ ਸਾਸਤ ਅੰਤੁ ਜਾਣੈ

ਮੂਰਖੁ ਅੰਧਾ ਤਤੁ ਪਛਾਣੈ

ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥

ਸਭੁ ਕਿਛੁ ਆਪੇ ਆਪਿ ਕਰਾਏ

ਆਪੇ ਸਿਰਿ ਸਿਰਿ ਧੰਧੈ ਲਾਏ

ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥

ਸਚਾ ਸਾਹਿਬੁ ਗਹਿਰ ਗੰਭੀਰਾ

ਸਦਾ ਸਲਾਹੀ ਤਾ ਮਨੁ ਧੀਰਾ

ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥

ਆਪਿ ਨਿਰਾਲਮੁ ਹੋਰ ਧੰਧੈ ਲੋਈ

ਗੁਰ ਪਰਸਾਦੀ ਬੂਝੈ ਕੋਈ

ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥