ਮਾਰੂ ਮਹਲਾ

ਜੋ ਤੁਧੁ ਕਰਣਾ ਸੋ ਕਰਿ ਪਾਇਆ

ਭਾਣੇ ਵਿਚਿ ਕੋ ਵਿਰਲਾ ਆਇਆ

ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥

ਗੁਰਮੁਖਿ ਤੇਰਾ ਭਾਣਾ ਭਾਵੈ

ਸਹਜੇ ਹੀ ਸੁਖੁ ਸਚੁ ਕਮਾਵੈ

ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥

ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ

ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ

ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥

ਜਾ ਤਿਸੁ ਭਾਵੈ ਤਾ ਗੁਰੂ ਮਿਲਾਏ

ਗੁਰਮੁਖਿ ਨਾਮੁ ਪਦਾਰਥੁ ਪਾਏ

ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥

ਮਨਮੁਖੁ ਅੰਧੁ ਕਰੇ ਚਤੁਰਾਈ

ਭਾਣਾ ਮੰਨੇ ਬਹੁਤੁ ਦੁਖੁ ਪਾਈ

ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਕਬਹੂ ਪਾਇਦਾ ॥੫॥

ਸਤਿਗੁਰੁ ਮੇਲੇ ਦੇ ਵਡਿਆਈ

ਸਤਿਗੁਰ ਕੀ ਸੇਵਾ ਧੁਰਿ ਫੁਰਮਾਈ

ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥

ਸਭ ਨਾਵਹੁ ਉਪਜੈ ਨਾਵਹੁ ਛੀਜੈ

ਗੁਰ ਕਿਰਪਾ ਤੇ ਮਨੁ ਤਨੁ ਭੀਜੈ

ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥

ਮਹਲੈ ਅੰਦਰਿ ਮਹਲੁ ਕੋ ਪਾਏ

ਗੁਰ ਕੈ ਸਬਦਿ ਸਚਿ ਚਿਤੁ ਲਾਏ

ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥

ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ

ਮਾਇਆ ਮੋਹੁ ਸਭੁ ਰੋਗੁ ਕਮਾਇਆ

ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥

ਨਾਮਿ ਰਤੇ ਤਿਨ ਨਿਰਮਲ ਦੇਹਾ

ਨਿਰਮਲ ਹੰਸਾ ਸਦਾ ਸੁਖੁ ਨੇਹਾ

ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥

ਸਭੁ ਕੋ ਵਣਜੁ ਕਰੇ ਵਾਪਾਰਾ

ਵਿਣੁ ਨਾਵੈ ਸਭੁ ਤੋਟਾ ਸੰਸਾਰਾ

ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥

ਜਿਸ ਨੋ ਨਾਮੁ ਦੇਇ ਸੋ ਪਾਏ

ਗੁਰ ਕੈ ਸਬਦਿ ਹਰਿ ਮੰਨਿ ਵਸਾਏ

ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥

ਨਾਵੈ ਨੋ ਲੋਚੈ ਜੇਤੀ ਸਭ ਆਈ

ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ

ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥

ਕਾਇਆ ਕੋਟੁ ਅਤਿ ਅਪਾਰਾ

ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ

ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥

ਅੰਤਰ ਘਰ ਬੰਕੇ ਥਾਨੁ ਸੁਹਾਇਆ

ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ

ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥

ਮੇਰੈ ਕਰਤੈ ਇਕ ਬਣਤ ਬਣਾਈ

ਇਸੁ ਦੇਹੀ ਵਿਚਿ ਸਭ ਵਥੁ ਪਾਈ

ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥