ਮਾਰੂ ਮਹਲਾ

ਅਗਮ ਅਗੋਚਰ ਵੇਪਰਵਾਹੇ

ਆਪੇ ਮਿਹਰਵਾਨ ਅਗਮ ਅਥਾਹੇ

ਅਪੜਿ ਕੋਇ ਸਕੈ ਤਿਸ ਨੋ ਗੁਰਸਬਦੀ ਮੇਲਾਇਆ ॥੧॥

ਤੁਧੁਨੋ ਸੇਵਹਿ ਜੋ ਤੁਧੁ ਭਾਵਹਿ

ਗੁਰ ਕੈ ਸਬਦੇ ਸਚਿ ਸਮਾਵਹਿ

ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥

ਸਬਦਿ ਮਰਹਿ ਸੇ ਮਰਣੁ ਸਵਾਰਹਿ

ਹਰਿ ਕੇ ਗੁਣ ਹਿਰਦੈ ਉਰ ਧਾਰਹਿ

ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥

ਹਰਿ ਜੀਉ ਮੇਲੇ ਆਪਿ ਮਿਲਾਏ

ਗੁਰ ਕੈ ਸਬਦੇ ਆਪੁ ਗਵਾਏ

ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥

ਤੇਰੇ ਗੁਣ ਕਹਾ ਮੈ ਕਹਣੁ ਜਾਈ

ਅੰਤੁ ਪਾਰਾ ਕੀਮਤਿ ਨਹੀ ਪਾਈ

ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥

ਇਸੁ ਜਗ ਮਹਿ ਮੋਹੁ ਹੈ ਪਾਸਾਰਾ

ਮਨਮੁਖੁ ਅਗਿਆਨੀ ਅੰਧੁ ਅੰਧਾਰਾ

ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥

ਕਰਮੁ ਹੋਵੈ ਤਾ ਸਤਿਗੁਰੁ ਪਾਏ

ਹਉਮੈ ਮੈਲੁ ਸਬਦਿ ਜਲਾਏ

ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥

ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ

ਸਚੁ ਨਾਮੁ ਹਰਿ ਹਿਰਦੈ ਵਸਾਈ

ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥

ਨਾਮੁ ਅਮੋਲਕੁ ਅਗਮ ਅਪਾਰਾ

ਨਾ ਕੋ ਹੋਆ ਤੋਲਣਹਾਰਾ

ਆਪੇ ਤੋਲੇ ਤੋਲਿ ਤੋਲਾਏ ਗੁਰਸਬਦੀ ਮੇਲਿ ਤੋਲਾਇਆ ॥੯॥

ਸੇਵਕ ਸੇਵਹਿ ਕਰਹਿ ਅਰਦਾਸਿ

ਤੂ ਆਪੇ ਮੇਲਿ ਬਹਾਲਹਿ ਪਾਸਿ

ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥

ਜਤੁ ਸਤੁ ਸੰਜਮੁ ਜਿ ਸਚੁ ਕਮਾਵੈ

ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ

ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥

ਜਿਸ ਨੋ ਬੁਝਾਏ ਸੋਈ ਬੂਝੈ

ਹਰਿ ਗੁਣ ਗਾਵੈ ਅੰਦਰੁ ਸੂਝੈ

ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥

ਬਿਨੁ ਕਰਮਾ ਹੋਰ ਫਿਰੈ ਘਨੇਰੀ

ਮਰਿ ਮਰਿ ਜੰਮੈ ਚੁਕੈ ਫੇਰੀ

ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਕਬਹੂ ਪਾਇਆ ॥੧੩॥

ਬਹੁਤੇ ਭੇਖ ਕਰੇ ਭੇਖਧਾਰੀ

ਬਿਨੁ ਸਬਦੈ ਹਉਮੈ ਕਿਨੈ ਮਾਰੀ

ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥

ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ

ਤਿਸ ਦੀ ਬੂਝੈ ਜਿ ਗੁਰਸਬਦੁ ਕਮਾਏ

ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥

ਸਚਾ ਸਾਹਿਬੁ ਸਚੀ ਵਡਿਆਈ

ਗੁਰ ਪਰਸਾਦੀ ਵਿਰਲੈ ਪਾਈ

ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥