ਮਾਰੂ ਸੋਲਹੇ ਮਹਲਾ ੪ ॥
ੴ ਸਤਿਗੁਰ ਪ੍ਰਸਾਦਿ ॥
ਸਚਾ ਆਪਿ ਸਵਾਰਣਹਾਰਾ ॥
ਅਵਰ ਨ ਸੂਝਸਿ ਬੀਜੀ ਕਾਰਾ ॥
ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥
ਸਭਨਾ ਸਚੁ ਵਸੈ ਮਨ ਮਾਹੀ ॥
ਗੁਰ ਪਰਸਾਦੀ ਸਹਜਿ ਸਮਾਹੀ ॥
ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥
ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥
ਸਤਿਗੁਰੁ ਸੇਵੀ ਅਵਰੁ ਨ ਦੂਜਾ ॥
ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥
ਬਿਨੁ ਸਤਿਗੁਰ ਜੋ ਦੂਜੈ ਲਾਗੇ ॥
ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥
ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥
ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥
ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥
ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥
ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥
ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥
ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥
ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥
ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥
ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥
ਜਿਸੁ ਭਾਵੈ ਤਿਸੁ ਆਪੇ ਦੇਇ ॥
ਗੁਰਮੁਖਿ ਨਾਮੁ ਪਦਾਰਥੁ ਲੇਇ ॥
ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥
ਗਿਆਨ ਰਤਨੁ ਮਨਿ ਪਰਗਟੁ ਭਇਆ ॥
ਨਾਮੁ ਪਦਾਰਥੁ ਸਹਜੇ ਲਇਆ ॥
ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥
ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥
ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥
ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥
ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥
ਚਹੁ ਜੁਗਿ ਨਿਰਮਲੁ ਹਛਾ ਲੋਇ ॥
ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥
ਗੁਰਮੁਖਿ ਨਾਮੁ ਪਰਾਪਤਿ ਹੋਵੈ ॥
ਸਹਜੇ ਜਾਗੈ ਸਹਜੇ ਸੋਵੈ ॥
ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥
ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥
ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥
ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥
ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥
ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥
ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥
ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥
ਸਰਬੇ ਰਵਿ ਰਹਿਆ ਸੁਖਦਾਤਾ ॥
ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥
ਜਿਨ ਕਉ ਆਦਿ ਮਿਲੀ ਵਡਿਆਈ ॥
ਸਤਿਗੁਰੁ ਮਨਿ ਵਸਿਆ ਲਿਵ ਲਾਈ ॥
ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥