ਮਾਰੂ ਸੋਲਹੇ ਮਹਲਾ ੫ ॥
ੴ ਸਤਿਗੁਰ ਪ੍ਰਸਾਦਿ ॥
ਕਲਾ ਉਪਾਇ ਧਰੀ ਜਿਨਿ ਧਰਣਾ ॥
ਗਗਨੁ ਰਹਾਇਆ ਹੁਕਮੇ ਚਰਣਾ ॥
ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥
ਜੀਅ ਜੰਤ ਕਉ ਰਿਜਕੁ ਸੰਬਾਹੇ ॥
ਕਰਣ ਕਾਰਣ ਸਮਰਥ ਆਪਾਹੇ ॥
ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥
ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥
ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥
ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥
ਸੁਲਤਾਨ ਖਾਨ ਕਰੇ ਖਿਨ ਕੀਰੇ ॥
ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥
ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥
ਸੋ ਪਤਿਵੰਤਾ ਸੋ ਧਨਵੰਤਾ ॥
ਜਿਸੁ ਮਨਿ ਵਸਿਆ ਹਰਿ ਭਗਵੰਤਾ ॥
ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥
ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥
ਸਾਧਸੰਗਤਿ ਨਿਹਚਉ ਹੈ ਤਰਣਾ ॥
ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥
ਗੁਣ ਨਿਧਾਨ ਮਨ ਤਨ ਮਹਿ ਰਵਿਆ ॥
ਜਨਮ ਮਰਣ ਕੀ ਜੋਨਿ ਨ ਭਵਿਆ ॥
ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥
ਮੀਤੁ ਹਮਾਰਾ ਸੋਈ ਸੁਆਮੀ ॥
ਥਾਨ ਥਨੰਤਰਿ ਅੰਤਰਜਾਮੀ ॥
ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥
ਹਰਿ ਕਾ ਨਾਮੁ ਕੋਟਿ ਲਖ ਬਾਹਾ ॥
ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥
ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥
ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥
ਜੀਤਿ ਆਵਹੁ ਵਸਹੁ ਘਰਿ ਅਪਨੇ ॥
ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥
ਖੰਡ ਬ੍ਰਹਮੰਡ ਉਧਾਰਣਹਾਰਾ ॥
ਊਚ ਅਥਾਹ ਅਗੰਮ ਅਪਾਰਾ ॥
ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥
ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥
ਕਰਿ ਕਿਰਪਾ ਕੀਨੇ ਘਰ ਗੋਲੇ ॥
ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥
ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥
ਬਿਨਸਿ ਗਈ ਹਉਮੈ ਮਤਿ ਮੇਰੀ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥
ਜੈ ਜੈ ਕਾਰੁ ਜਪਹੁ ਜਗਦੀਸੈ ॥
ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥
ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥
ਸਤਿ ਸਤਿ ਸਤਿ ਪ੍ਰਭੁ ਜਾਤਾ ॥
ਗੁਰ ਪਰਸਾਦਿ ਸਦਾ ਮਨੁ ਰਾਤਾ ॥
ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥
ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥
ਸਭੈ ਉਧਾਰਣੁ ਖਸਮੁ ਹਮਾਰਾ ॥
ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥