ਮਾਰੂ ਸੋਲਹੇ ਮਹਲਾ

ਸਤਿਗੁਰ ਪ੍ਰਸਾਦਿ

ਸੰਗੀ ਜੋਗੀ ਨਾਰਿ ਲਪਟਾਣੀ

ਉਰਝਿ ਰਹੀ ਰੰਗ ਰਸ ਮਾਣੀ

ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥

ਜੋ ਪਿਰੁ ਕਰੈ ਸੁ ਧਨ ਤਤੁ ਮਾਨੈ

ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ

ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥

ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ

ਜੋ ਪਾਵੈ ਸੋ ਆਣਿ ਦਿਖਾਵੈ

ਏਕ ਵਸਤੁ ਕਉ ਪਹੁਚਿ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥

ਧਨ ਕਰੈ ਬਿਨਉ ਦੋਊ ਕਰ ਜੋਰੈ

ਪ੍ਰਿਅ ਪਰਦੇਸਿ ਜਾਹੁ ਵਸਹੁ ਘਰਿ ਮੋਰੈ

ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥

ਸਗਲੇ ਕਰਮ ਧਰਮ ਜੁਗ ਸਾਧਾ

ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ

ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥

ਧਨ ਅੰਧੀ ਪਿਰੁ ਚਪਲੁ ਸਿਆਨਾ

ਪੰਚ ਤਤੁ ਕਾ ਰਚਨੁ ਰਚਾਨਾ

ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥

ਧਨ ਕਹੈ ਤੂ ਵਸੁ ਮੈ ਨਾਲੇ

ਪ੍ਰਿਅ ਸੁਖਵਾਸੀ ਬਾਲ ਗੁਪਾਲੇ

ਤੁਝੈ ਬਿਨਾ ਹਉ ਕਿਤ ਹੀ ਲੇਖੈ ਵਚਨੁ ਦੇਹਿ ਛੋਡਿ ਜਾਸਾ ਹੇ ॥੭॥

ਪਿਰਿ ਕਹਿਆ ਹਉ ਹੁਕਮੀ ਬੰਦਾ

ਓਹੁ ਭਾਰੋ ਠਾਕੁਰੁ ਜਿਸੁ ਕਾਣਿ ਛੰਦਾ

ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਊਠਿ ਸਿਧਾਸਾ ਹੇ ॥੮॥

ਜਉ ਪ੍ਰਿਅ ਬਚਨ ਕਹੇ ਧਨ ਸਾਚੇ

ਧਨ ਕਛੂ ਸਮਝੈ ਚੰਚਲਿ ਕਾਚੇ

ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥

ਆਈ ਆਗਿਆ ਪਿਰਹੁ ਬੁਲਾਇਆ

ਨਾ ਧਨ ਪੁਛੀ ਮਤਾ ਪਕਾਇਆ

ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥

ਰੇ ਮਨ ਲੋਭੀ ਸੁਣਿ ਮਨ ਮੇਰੇ

ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ

ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥

ਮਨਮੁਖਿ ਆਵੈ ਮਨਮੁਖਿ ਜਾਵੈ

ਮਨਮੁਖਿ ਫਿਰਿ ਫਿਰਿ ਚੋਟਾ ਖਾਵੈ

ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਮਾਸਾ ਹੇ ॥੧੨॥

ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ

ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ

ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥

ਹਉ ਬਲਿਹਾਰੀ ਸਤਿਗੁਰ ਪੂਰੇ

ਸਰਣਿ ਕੇ ਦਾਤੇ ਬਚਨ ਕੇ ਸੂਰੇ

ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਕਤ ਹੀ ਜਾਸਾ ਹੇ ॥੧੪॥

ਗੁਣ ਨਿਧਾਨ ਕਿਛੁ ਕੀਮ ਪਾਈ

ਘਟਿ ਘਟਿ ਪੂਰਿ ਰਹਿਓ ਸਭ ਠਾਈ

ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥