ਮਾਰੂ ਸੋਲਹੇ ਮਹਲਾ

ਸਤਿਗੁਰ ਪ੍ਰਸਾਦਿ

ਕਰੈ ਅਨੰਦੁ ਅਨੰਦੀ ਮੇਰਾ

ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ

ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥

ਹਰਖਵੰਤ ਆਨੰਤ ਦਇਆਲਾ

ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ

ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥

ਆਪੇ ਕੁਦਰਤਿ ਕਰੇ ਵੀਚਾਰਾ

ਆਪੇ ਹੀ ਸਚੁ ਕਰੇ ਪਸਾਰਾ

ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥

ਸਾਚਾ ਤਖਤੁ ਸਚੀ ਪਾਤਿਸਾਹੀ

ਸਚੁ ਖਜੀਨਾ ਸਾਚਾ ਸਾਹੀ

ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥

ਸਚੁ ਤਪਾਵਸੁ ਸਚੇ ਕੇਰਾ

ਸਾਚਾ ਥਾਨੁ ਸਦਾ ਪ੍ਰਭ ਤੇਰਾ

ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥

ਏਕੋ ਆਪਿ ਤੂਹੈ ਵਡ ਰਾਜਾ

ਹੁਕਮਿ ਸਚੇ ਕੈ ਪੂਰੇ ਕਾਜਾ

ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥

ਤੂ ਵਡ ਰਸੀਆ ਤੂ ਵਡ ਭੋਗੀ

ਤੂ ਨਿਰਬਾਣੁ ਤੂਹੈ ਹੀ ਜੋਗੀ

ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥

ਤੇਰੀ ਦਾਤਿ ਤੁਝੈ ਤੇ ਹੋਵੈ

ਦੇਹਿ ਦਾਨੁ ਸਭਸੈ ਜੰਤ ਲੋਐ

ਤੋਟਿ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥

ਜਾਚਹਿ ਸਿਧ ਸਾਧਿਕ ਬਨਵਾਸੀ

ਜਾਚਹਿ ਜਤੀ ਸਤੀ ਸੁਖਵਾਸੀ

ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥

ਕਰਹਿ ਭਗਤਿ ਅਰੁ ਰੰਗ ਅਪਾਰਾ

ਖਿਨ ਮਹਿ ਥਾਪਿ ਉਥਾਪਨਹਾਰਾ

ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥

ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ

ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ

ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥

ਜਿਸੁ ਚੀਤਿ ਆਵਹਿ ਸੋ ਵੇਪਰਵਾਹਾ

ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ

ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥

ਤ੍ਰਿਸਨਾ ਬੂਝੀ ਅੰਤਰੁ ਠੰਢਾ

ਗੁਰਿ ਪੂਰੈ ਲੈ ਤੂਟਾ ਗੰਢਾ

ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥

ਮਰੈ ਨਾਹੀ ਸਦ ਸਦ ਹੀ ਜੀਵੈ

ਅਮਰੁ ਭਇਆ ਅਬਿਨਾਸੀ ਥੀਵੈ

ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥

ਪੂਰੇ ਗੁਰ ਕੀ ਪੂਰੀ ਬਾਣੀ

ਪੂਰੈ ਲਾਗਾ ਪੂਰੇ ਮਾਹਿ ਸਮਾਣੀ

ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥

ਬਾਰਹਾ ਕੰਚਨੁ ਸੁਧੁ ਕਰਾਇਆ

ਨਦਰਿ ਸਰਾਫ ਵੰਨੀ ਸਚੜਾਇਆ

ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥

ਅੰਮ੍ਰਿਤ ਨਾਮੁ ਤੁਮਾਰਾ ਸੁਆਮੀ

ਨਾਨਕ ਦਾਸ ਸਦਾ ਕੁਰਬਾਨੀ

ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥