ਮਾਰੂ ਸੋਲਹੇ ਮਹਲਾ ੫ ॥
ੴ ਸਤਿਗੁਰ ਪ੍ਰਸਾਦਿ ॥
ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥
ਸਭ ਮਹਿ ਵਰਤੈ ਆਪਿ ਨਿਰਾਰਾ ॥
ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥
ਲਖ ਚਉਰਾਸੀਹ ਜੋਨਿ ਸਬਾਈ ॥
ਮਾਣਸ ਕਉ ਪ੍ਰਭਿ ਦੀਈ ਵਡਿਆਈ ॥
ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥
ਕੀਤਾ ਹੋਵੈ ਤਿਸੁ ਕਿਆ ਕਹੀਐ ॥
ਗੁਰਮੁਖਿ ਨਾਮੁ ਪਦਾਰਥੁ ਲਹੀਐ ॥
ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥
ਹਰਖ ਸੋਗ ਕਾ ਨਗਰੁ ਇਹੁ ਕੀਆ ॥
ਸੇ ਉਬਰੇ ਜੋ ਸਤਿਗੁਰ ਸਰਣੀਆ ॥
ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥
ਅਨਿਕ ਕਰਮ ਕੀਏ ਬਹੁਤੇਰੇ ॥
ਜੋ ਕੀਜੈ ਸੋ ਬੰਧਨੁ ਪੈਰੇ ॥
ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥
ਕਲਜੁਗ ਮਹਿ ਕੀਰਤਨੁ ਪਰਧਾਨਾ ॥
ਗੁਰਮੁਖਿ ਜਪੀਐ ਲਾਇ ਧਿਆਨਾ ॥
ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥
ਖੰਡ ਪਤਾਲ ਦੀਪ ਸਭਿ ਲੋਆ ॥
ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥
ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥
ਹਰਿ ਕਾ ਸੇਵਕੁ ਸੋ ਹਰਿ ਜੇਹਾ ॥
ਭੇਦੁ ਨ ਜਾਣਹੁ ਮਾਣਸ ਦੇਹਾ ॥
ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥
ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥
ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥
ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥
ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥
ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥
ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥
ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥
ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥
ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥
ਵਡਾ ਸਾਹਿਬੁ ਅਗਮ ਅਥਾਹਾ ॥
ਕਿਉ ਮਿਲੀਐ ਪ੍ਰਭ ਵੇਪਰਵਾਹਾ ॥
ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥
ਹੁਕਮੁ ਬੂਝੈ ਸੋ ਸੇਵਕੁ ਕਹੀਐ ॥
ਬੁਰਾ ਭਲਾ ਦੁਇ ਸਮਸਰਿ ਸਹੀਐ ॥
ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥
ਹਰਿ ਕੇ ਭਗਤ ਸਦਾ ਸੁਖਵਾਸੀ ॥
ਬਾਲ ਸੁਭਾਇ ਅਤੀਤ ਉਦਾਸੀ ॥
ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥
ਤਾ ਮਿਲੀਐ ਜਾ ਲਏ ਮਿਲਾਈ ॥
ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥
ਤੂ ਆਪੇ ਕਰਤਾ ਕਾਰਣ ਕਰਣਾ ॥
ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥
ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥