ਮਾਰੂ ਮਹਲਾ

ਸੂਰਤਿ ਦੇਖਿ ਭੂਲੁ ਗਵਾਰਾ

ਮਿਥਨ ਮੋਹਾਰਾ ਝੂਠੁ ਪਸਾਰਾ

ਜਗ ਮਹਿ ਕੋਈ ਰਹਣੁ ਪਾਏ ਨਿਹਚਲੁ ਏਕੁ ਨਾਰਾਇਣਾ ॥੧॥

ਗੁਰ ਪੂਰੇ ਕੀ ਪਉ ਸਰਣਾਈ

ਮੋਹੁ ਸੋਗੁ ਸਭੁ ਭਰਮੁ ਮਿਟਾਈ

ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥

ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ

ਸਗਲ ਭਗਤ ਜਾ ਕੀ ਕਰਦੇ ਸੇਵਾ

ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥

ਹੋਰੁ ਦੁਆਰਾ ਕੋਇ ਸੂਝੈ

ਤ੍ਰਿਭਵਣ ਧਾਵੈ ਤਾ ਕਿਛੂ ਬੂਝੈ

ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥

ਜਾ ਕੀ ਧੂਰਿ ਕਰੇ ਪੁਨੀਤਾ

ਸੁਰਿ ਨਰ ਦੇਵ ਪਾਵਹਿ ਮੀਤਾ

ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥

ਪਾਰਜਾਤੁ ਲੋੜਹਿ ਮਨ ਪਿਆਰੇ

ਕਾਮਧੇਨੁ ਸੋਹੀ ਦਰਬਾਰੇ

ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥

ਗੁਰ ਕੈ ਸਬਦਿ ਮਰਹਿ ਪੰਚ ਧਾਤੂ

ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ

ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥

ਕਈ ਬੈਕੁੰਠ ਨਾਹੀ ਲਵੈ ਲਾਗੇ

ਮੁਕਤਿ ਬਪੁੜੀ ਭੀ ਗਿਆਨੀ ਤਿਆਗੇ

ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥

ਗੁਰ ਕੀ ਸੇਵ ਜਾਣੈ ਕੋਈ

ਗੁਰੁ ਪਾਰਬ੍ਰਹਮੁ ਅਗੋਚਰੁ ਸੋਈ

ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥

ਗੁਰ ਕੀ ਮਹਿਮਾ ਬੇਦ ਜਾਣਹਿ

ਤੁਛ ਮਾਤ ਸੁਣਿ ਸੁਣਿ ਵਖਾਣਹਿ

ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥

ਜਾ ਕੀ ਸੋਇ ਸੁਣੀ ਮਨੁ ਜੀਵੈ

ਰਿਦੈ ਵਸੈ ਤਾ ਠੰਢਾ ਥੀਵੈ

ਗੁਰੁਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਪਾਇਣਾ ॥੧੧॥

ਸੰਤਨ ਕੀ ਸਰਣਾਈ ਪੜਿਆ

ਜੀਉ ਪ੍ਰਾਣ ਧਨੁ ਆਗੈ ਧਰਿਆ

ਸੇਵਾ ਸੁਰਤਿ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥

ਨਿਰਗੁਣ ਕਉ ਸੰਗਿ ਲੇਹੁ ਰਲਾਏ

ਕਰਿ ਕਿਰਪਾ ਮੋਹਿ ਟਹਲੈ ਲਾਏ

ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥

ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ

ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ

ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥

ਭਏ ਕ੍ਰਿਪਾਲ ਗੁਸਾਈ ਮੇਰੇ

ਦਰਸਨੁ ਪਾਇਆ ਸਤਿਗੁਰ ਪੂਰੇ

ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥