ਮਾਰੂ ਮਹਲਾ ੫ ॥
ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥
ਮਧੁਸੂਦਨ ਦਾਮੋਦਰ ਸੁਆਮੀ ॥
ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥
ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥
ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥
ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥
ਧਰਣੀਧਰ ਈਸ ਨਰਸਿੰਘ ਨਾਰਾਇਣ ॥
ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥
ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥
ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥
ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥
ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥
ਭਗਤਿ ਵਛਲੁ ਅਨਾਥਹ ਨਾਥੇ ॥
ਗੋਪੀ ਨਾਥੁ ਸਗਲ ਹੈ ਸਾਥੇ ॥
ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥
ਮੁਕੰਦ ਮਨੋਹਰ ਲਖਮੀ ਨਾਰਾਇਣ ॥
ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥
ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥
ਅਮੋਘ ਦਰਸਨ ਆਜੂਨੀ ਸੰਭਉ ॥
ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥
ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥
ਸ੍ਰੀਰੰਗ ਬੈਕੁੰਠ ਕੇ ਵਾਸੀ ॥
ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥
ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥
ਨਿਰਾਹਾਰੀ ਨਿਰਵੈਰੁ ਸਮਾਇਆ ॥
ਧਾਰਿ ਖੇਲੁ ਚਤੁਰਭੁਜੁ ਕਹਾਇਆ ॥
ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥
ਬਨਮਾਲਾ ਬਿਭੂਖਨ ਕਮਲ ਨੈਨ ॥
ਸੁੰਦਰ ਕੁੰਡਲ ਮੁਕਟ ਬੈਨ ॥
ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥
ਪੀਤ ਪੀਤੰਬਰ ਤ੍ਰਿਭਵਣ ਧਣੀ ॥
ਜਗੰਨਾਥੁ ਗੋਪਾਲੁ ਮੁਖਿ ਭਣੀ ॥
ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥
ਨਿਹਕੰਟਕੁ ਨਿਹਕੇਵਲੁ ਕਹੀਐ ॥
ਧਨੰਜੈ ਜਲਿ ਥਲਿ ਹੈ ਮਹੀਐ ॥
ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥
ਪਤਿਤ ਪਾਵਨ ਦੁਖ ਭੈ ਭੰਜਨੁ ॥
ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥
ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥
ਨਿਰੰਕਾਰੁ ਅਛਲ ਅਡੋਲੋ ॥
ਜੋਤਿ ਸਰੂਪੀ ਸਭੁ ਜਗੁ ਮਉਲੋ ॥
ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥
ਆਪੇ ਗੋਪੀ ਆਪੇ ਕਾਨਾ ॥
ਆਪੇ ਗਊ ਚਰਾਵੈ ਬਾਨਾ ॥
ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥
ਏਕ ਜੀਹ ਗੁਣ ਕਵਨ ਬਖਾਨੈ ॥
ਸਹਸ ਫਨੀ ਸੇਖ ਅੰਤੁ ਨ ਜਾਨੈ ॥
ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥
ਓਟ ਗਹੀ ਜਗਤ ਪਿਤ ਸਰਣਾਇਆ ॥
ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥
ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥
ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥
ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥
ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥
ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥
ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥
ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥
ਕਿਰਤਮ ਨਾਮ ਕਥੇ ਤੇਰੇ ਜਿਹਬਾ ॥
ਸਤਿ ਨਾਮੁ ਤੇਰਾ ਪਰਾ ਪੂਰਬਲਾ ॥
ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥
ਤੇਰੀ ਗਤਿ ਮਿਤਿ ਤੂਹੈ ਜਾਣਹਿ ॥
ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥
ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥