ਮਾਰੂ ਮਹਲਾ

ਅਲਹ ਅਗਮ ਖੁਦਾਈ ਬੰਦੇ

ਛੋਡਿ ਖਿਆਲ ਦੁਨੀਆ ਕੇ ਧੰਧੇ

ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥

ਸਚੁ ਨਿਵਾਜ ਯਕੀਨ ਮੁਸਲਾ

ਮਨਸਾ ਮਾਰਿ ਨਿਵਾਰਿਹੁ ਆਸਾ

ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥

ਸਰਾ ਸਰੀਅਤਿ ਲੇ ਕੰਮਾਵਹੁ

ਤਰੀਕਤਿ ਤਰਕ ਖੋਜਿ ਟੋਲਾਵਹੁ

ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਮਰਾ ॥੩॥

ਕੁਰਾਣੁ ਕਤੇਬ ਦਿਲ ਮਾਹਿ ਕਮਾਹੀ

ਦਸ ਅਉਰਾਤ ਰਖਹੁ ਬਦ ਰਾਹੀ

ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥

ਮਕਾ ਮਿਹਰ ਰੋਜਾ ਪੈ ਖਾਕਾ

ਭਿਸਤੁ ਪੀਰ ਲਫਜ ਕਮਾਇ ਅੰਦਾਜਾ

ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥

ਸਚੁ ਕਮਾਵੈ ਸੋਈ ਕਾਜੀ

ਜੋ ਦਿਲੁ ਸੋਧੈ ਸੋਈ ਹਾਜੀ

ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥

ਸਭੇ ਵਖਤ ਸਭੇ ਕਰਿ ਵੇਲਾ

ਖਾਲਕੁ ਯਾਦਿ ਦਿਲੈ ਮਹਿ ਮਉਲਾ

ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥

ਦਿਲ ਮਹਿ ਜਾਨਹੁ ਸਭ ਫਿਲਹਾਲਾ

ਖਿਲਖਾਨਾ ਬਿਰਾਦਰ ਹਮੂ ਜੰਜਾਲਾ

ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥

ਅਵਲਿ ਸਿਫਤਿ ਦੂਜੀ ਸਾਬੂਰੀ

ਤੀਜੈ ਹਲੇਮੀ ਚਉਥੈ ਖੈਰੀ

ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥

ਸਗਲੀ ਜਾਨਿ ਕਰਹੁ ਮਉਦੀਫਾ

ਬਦ ਅਮਲ ਛੋਡਿ ਕਰਹੁ ਹਥਿ ਕੂਜਾ

ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥

ਹਕੁ ਹਲਾਲੁ ਬਖੋਰਹੁ ਖਾਣਾ

ਦਿਲ ਦਰੀਆਉ ਧੋਵਹੁ ਮੈਲਾਣਾ

ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਦੋਜ ਠਰਾ ॥੧੧॥

ਕਾਇਆ ਕਿਰਦਾਰ ਅਉਰਤ ਯਕੀਨਾ

ਰੰਗ ਤਮਾਸੇ ਮਾਣਿ ਹਕੀਨਾ

ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥

ਮੁਸਲਮਾਣੁ ਮੋਮ ਦਿਲਿ ਹੋਵੈ

ਅੰਤਰ ਕੀ ਮਲੁ ਦਿਲ ਤੇ ਧੋਵੈ

ਦੁਨੀਆ ਰੰਗ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥

ਜਾ ਕਉ ਮਿਹਰ ਮਿਹਰ ਮਿਹਰਵਾਨਾ

ਸੋਈ ਮਰਦੁ ਮਰਦੁ ਮਰਦਾਨਾ

ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥

ਕੁਦਰਤਿ ਕਾਦਰ ਕਰਣ ਕਰੀਮਾ

ਸਿਫਤਿ ਮੁਹਬਤਿ ਅਥਾਹ ਰਹੀਮਾ

ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥