ਮਾਰੂ ਮਹਲਾ

ਸਤਿਗੁਰ ਪ੍ਰਸਾਦਿ

ਚਰਨ ਕਮਲ ਹਿਰਦੈ ਨਿਤ ਧਾਰੀ

ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ

ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥

ਸੋ ਠਾਕੁਰੁ ਕਿਉ ਮਨਹੁ ਵਿਸਾਰੇ

ਜੀਉ ਪਿੰਡੁ ਦੇ ਸਾਜਿ ਸਵਾਰੇ

ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥

ਜਾ ਤੇ ਬਿਰਥਾ ਕੋਊ ਨਾਹੀ

ਆਠ ਪਹਰ ਹਰਿ ਰਖੁ ਮਨ ਮਾਹੀ

ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥

ਚਾਰਿ ਪਦਾਰਥ ਅਸਟ ਦਸਾ ਸਿਧਿ

ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ

ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥

ਸਾਸਤ ਸਿੰਮ੍ਰਿਤਿ ਬੇਦ ਵਖਾਣੀ

ਜਨਮੁ ਪਦਾਰਥੁ ਜੀਤੁ ਪਰਾਣੀ

ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥

ਜਿਸੁ ਰੂਪੁ ਰੇਖਿਆ ਕੁਲੁ ਨਹੀ ਜਾਤੀ

ਪੂਰਨ ਪੂਰਿ ਰਹਿਆ ਦਿਨੁ ਰਾਤੀ

ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਜੋਨੀ ਪਾਵਣਾ ॥੬॥

ਜਿਸ ਨੋ ਬਿਸਰੈ ਪੁਰਖੁ ਬਿਧਾਤਾ

ਜਲਤਾ ਫਿਰੈ ਰਹੈ ਨਿਤ ਤਾਤਾ

ਅਕਿਰਤਘਣੈ ਕਉ ਰਖੈ ਕੋਈ ਨਰਕ ਘੋਰ ਮਹਿ ਪਾਵਣਾ ॥੭॥

ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ

ਮਾਤ ਗਰਭ ਮਹਿ ਰਾਖਿ ਨਿਵਾਜਿਆ

ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਲਾਵਣਾ ॥੮॥

ਧਾਰਿ ਅਨੁਗ੍ਰਹੁ ਸੁਆਮੀ ਮੇਰੇ

ਘਟਿ ਘਟਿ ਵਸਹਿ ਸਭਨ ਕੈ ਨੇਰੇ

ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥

ਜਾ ਕੈ ਮਸਤਕਿ ਧੁਰਿ ਲਿਖਿ ਪਾਇਆ

ਤਿਸ ਹੀ ਪੁਰਖ ਵਿਆਪੈ ਮਾਇਆ

ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਲਾਵਣਾ ॥੧੦॥

ਆਗਿਆ ਦੂਖ ਸੂਖ ਸਭਿ ਕੀਨੇ

ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ

ਤਾ ਕੀ ਕੀਮਤਿ ਕਹਣੁ ਜਾਈ ਜਤ ਕਤ ਓਹੀ ਸਮਾਵਣਾ ॥੧੧॥

ਸੋਈ ਭਗਤੁ ਸੋਈ ਵਡ ਦਾਤਾ

ਸੋਈ ਪੂਰਨ ਪੁਰਖੁ ਬਿਧਾਤਾ

ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥

ਮਿਰਤੁ ਦੂਖ ਸੂਖ ਲਿਖਿ ਪਾਏ

ਤਿਲੁ ਨਹੀ ਬਧਹਿ ਘਟਹਿ ਘਟਾਏ

ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥

ਅੰਧ ਕੂਪ ਤੇ ਸੇਈ ਕਾਢੇ

ਜਨਮ ਜਨਮ ਕੇ ਟੂਟੇ ਗਾਂਢੇ

ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥

ਤੇਰੀ ਕੀਮਤਿ ਕਹਣੁ ਜਾਈ

ਅਚਰਜ ਰੂਪੁ ਵਡੀ ਵਡਿਆਈ

ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥