ਮਾਰੂ ਵਾਰ ਮਹਲਾ

ਸਤਿਗੁਰ ਪ੍ਰਸਾਦਿ

ਸਲੋਕੁ ਮਃ

ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ

ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ

ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ

ਮੋੁਲਿ ਅਮੋੁਲੁ ਪਾਈਐ ਵਣਜਿ ਲੀਜੈ ਹਾਟਿ

ਨਾਨਕ ਪੂਰਾ ਤੋਲੁ ਹੈ ਕਬਹੁ ਹੋਵੈ ਘਾਟਿ ॥੧॥

ਮਃ

ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ

ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ

ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥

ਪਉੜੀ

ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ

ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ

ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ

ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ

ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥

ਸਲੋਕੁ ਮਃ

ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ

ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ

ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ

ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ

ਨਾਨਕ ਮਿਲਿਆ ਸੋ ਜਾਣੀਐ ਗੁਰੂ ਛੋਡੈ ਆਪਣਾ ਦੂਜੈ ਧਰੇ ਪਿਆਰੁ ॥੧॥

ਮਃ

ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ

ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥੨॥

ਮਃ

ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ

ਠਾਕ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ

ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ

ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥

ਪਉੜੀ

ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ

ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ

ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ

ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ

ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥

ਸਲੋਕੁ ਮਃ

ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਕੋਇ

ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ

ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ

ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥

ਮਃ

ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ

ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ

ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥