ਪਉੜੀ

ਮਾਇਆ ਵੇਖਿ ਭੁਲੁ ਤੂ ਮਨਮੁਖ ਮੂਰਖਾ

ਚਲਦਿਆ ਨਾਲਿ ਚਲਈ ਸਭੁ ਝੂਠੁ ਦਰਬੁ ਲਖਾ

ਅਗਿਆਨੀ ਅੰਧੁ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ

ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ

ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥੩॥

ਸਲੋਕੁ ਮਃ

ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ

ਆਵਣੁ ਜਾਵਣੁ ਦੁਖੁ ਘਣਾ ਕਦੇ ਚੂਕੈ ਚਿੰਦ

ਕਾਪੜ ਜਿਵੈ ਪਛੋੜੀਐ ਘੜੀ ਮੁਹਤ ਘੜੀਆਲੁ

ਨਾਨਕ ਸਚੇ ਨਾਮ ਬਿਨੁ ਸਿਰਹੁ ਚੁਕੈ ਜੰਜਾਲੁ ॥੧॥

ਮਃ

ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ

ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥੨॥

ਪਉੜੀ

ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ

ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ

ਸਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ

ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ

ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥੪॥

ਸਲੋਕੁ ਮਃ

ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ

ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥੧॥

ਮਃ

ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ

ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥੨॥

ਪਉੜੀ

ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ

ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ

ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ

ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ

ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥੫॥

ਸਲੋਕੁ ਮਃ

ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ

ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥੧॥

ਮਃ

ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ

ਨਾਨਕ ਧੰਨੁ ਸੋੁਹਾਗਣੀ ਜੋ ਭਾਵਹਿ ਵੇਪਰਵਾਹ ॥੨॥

ਪਉੜੀ

ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ

ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ

ਏਹਿ ਭੂਪਤਿ ਰਾਜੇ ਆਖੀਅਹਿ ਦੂਜੈ ਭਾਇ ਦੁਖੁ ਹੋਈ

ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਹੋਈ

ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥

ਸਲੋਕੁ ਮਃ

ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ

ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥੧॥

ਮਃ

ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ

ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ

ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥