ਪਉੜੀ

ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ

ਸਕਤੀ ਕਿਨੈ ਪਾਇਓ ਫਿਰਿ ਜਨਮਿ ਬਿਨਾਸਾ

ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ

ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ

ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥

ਸਲੋਕੁ ਮਃ

ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ

ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ

ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਕੋਇ

ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥

ਮਃ

ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ

ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥

ਪਉੜੀ

ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਸੂਝੈ

ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ

ਗੁਰਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ

ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ

ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥

ਸਲੋਕੁ ਮਃ

ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ

ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਭੂਲੁ

ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ

ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥

ਮਃ

ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ

ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥

ਪਉੜੀ

ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ

ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ

ਫਿਰਿ ਵੇਲਾ ਹਥਿ ਆਵਈ ਜਮ ਕਾ ਡੰਡੁ ਲਾਗੇ

ਤਿਨ ਜਮ ਡੰਡੁ ਲਗਈ ਜੋ ਹਰਿ ਲਿਵ ਜਾਗੇ

ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥

ਸਲੋਕੁ ਮਃ

ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ

ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਪੂੰਜੀ ਸਾਥਿ ॥੧॥

ਮਃ

ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ

ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥

ਮਃ

ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ

ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥੩॥

ਪਉੜੀ

ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ

ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ

ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ

ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ

ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥