ਸਲੋਕ ਮਃ

ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ

ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ

ਬਿਨੁ ਗੁਰ ਤਤੁ ਪਾਈਐ ਅਲਖੁ ਵਸੈ ਸਭ ਮਾਹਿ

ਸਤਿਗੁਰੁ ਮਿਲੈ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ

ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ

ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ

ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥

ਮਃ

ਮਨੁ ਮਾਣਕੁ ਜਿਨਿ ਪਰਖਿਆ ਗੁਰਸਬਦੀ ਵੀਚਾਰਿ

ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ

ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ

ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥

ਪਉੜੀ

ਮਨਮੁਖ ਅੰਦਰੁ ਭਾਲਨੀ ਮੁਠੇ ਅਹੰਮਤੇ

ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ

ਸਿੰਮ੍ਰਿਤਿ ਸਾਸਤ ਸੋਧਨੀ ਮਨਮੁਖ ਵਿਗੁਤੇ

ਬਿਨੁ ਗੁਰ ਕਿਨੈ ਪਾਇਓ ਹਰਿ ਨਾਮੁ ਹਰਿ ਸਤੇ

ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥

ਸਲੋਕ ਮਃ

ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ

ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥

ਮਃ

ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ

ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥੨॥

ਪਉੜੀ

ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ

ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ

ਆਵਣ ਜਾਣਾ ਚੁਕੈ ਜਨਮਿ ਜਾਹਿ ਮਰਿ

ਸਚੁ ਨਾਮੁ ਆਧਾਰੁ ਸੋਗਿ ਮੋਹਿ ਜਰਿ

ਨਾਨਕ ਨਾਮੁ ਨਿਧਾਨੁ ਮਨ ਮਹਿ ਸੰਜਿ ਧਰਿ ॥੨੦॥

ਸਲੋਕ ਮਃ

ਮਾਇਆ ਮਨਹੁ ਵੀਸਰੈ ਮਾਂਗੈ ਦੰਮਾ ਦੰਮ

ਸੋ ਪ੍ਰਭੁ ਚਿਤਿ ਆਵਈ ਨਾਨਕ ਨਹੀ ਕਰੰਮ ॥੧॥

ਮਃ

ਮਾਇਆ ਸਾਥਿ ਚਲਈ ਕਿਆ ਲਪਟਾਵਹਿ ਅੰਧ

ਗੁਰ ਕੇ ਚਰਣ ਧਿਆਇ ਤੂ ਤੂਟਹਿ ਮਾਇਆ ਬੰਧ ॥੨॥

ਪਉੜੀ

ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ

ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ

ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ

ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ

ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥

ਸਲੋਕ ਮਃ

ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ

ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥੧॥