ਪਉੜੀ

ਤੁਧੁ ਰੂਪੁ ਰੇਖਿਆ ਜਾਤਿ ਤੂ ਵਰਨਾ ਬਾਹਰਾ

ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ

ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਲਾਹਰਾ

ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ

ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ

ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ

ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ

ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥

ਡਖਣੇ ਮਃ

ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ

ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥

ਮਃ

ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ

ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥

ਮਃ

ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ

ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥

ਪਉੜੀ

ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ

ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ

ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ

ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ

ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ

ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ

ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ

ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥

ਡਖਣੇ ਮਃ

ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਮੁਹਡੜਾ

ਨਾਨਕ ਸਿਝਿ ਇਵੇਹਾ ਵਾਰ ਬਹੁੜਿ ਹੋਵੀ ਜਨਮੜਾ ॥੧॥

ਮਃ

ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ

ਹਭੇ ਜਾਣਨਿ ਆਪਣਾ ਕਹੀ ਠਾਹੇ ਚਿਤੁ ॥੨॥

ਮਃ

ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ

ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥

ਪਉੜੀ

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ

ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ

ਲਖਮੀ ਤੋਟਿ ਆਵਈ ਖਾਇ ਖਰਚਿ ਰਹੰਦਾ

ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ

ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ

ਲੇਖਾ ਕੋਇ ਪੁਛਈ ਜਾ ਹਰਿ ਬਖਸੰਦਾ

ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ

ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥

ਡਖਣੇ ਮਃ

ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ

ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥