ਪਉੜੀ

ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ

ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ

ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ

ਅਉਗਣੁ ਕੋ ਚਿਤਾਰਦਾ ਗਲ ਸੇਤੀ ਲਾਇਕ

ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ

ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ

ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ

ਮੈ ਨਾਲਹੁ ਕਦੇ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥

ਸਲੋਕ ਡਖਣੇ ਮਃ

ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ

ਓਇ ਜੀਵੰਦੇ ਵਿਛੁੜਹਿ ਓਇ ਮੁਇਆ ਜਾਹੀ ਛੋੜਿ ॥੧॥

ਮਃ

ਨਾਨਕ ਬਿਜੁਲੀਆ ਚਮਕੰਨਿ ਘੁਰਨੑਿ ਘਟਾ ਅਤਿ ਕਾਲੀਆ

ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥

ਮਃ

ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ

ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ

ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥

ਪਉੜੀ

ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ

ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ

ਬਿਨੁ ਕਰਮਾ ਕਿਛੂ ਲਭਈ ਜੇ ਫਿਰਹਿ ਸਭ ਧਰਣਾ

ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ

ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ

ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਮਰਣਾ

ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ

ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥

ਸਲੋਕ ਮਃ

ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ

ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥

ਮਃ

ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ

ਜਿਨੑਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥

ਮਃ

ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਆਵੈ ਪੀਰ

ਭੁਖ ਤਿਖ ਤਿਸੁ ਵਿਆਪਈ ਜਮੁ ਨਹੀ ਆਵੈ ਨੀਰ ॥੩॥

ਪਉੜੀ

ਕੀਮਤਿ ਕਹਣੁ ਜਾਈਐ ਸਚੁ ਸਾਹ ਅਡੋਲੈ

ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ

ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ

ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ

ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ

ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ

ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ

ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥