ਰਾਜਨ ਕਉਨੁ ਤੁਮਾਰੈ ਆਵੈ

ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ

ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਜਾਨਿਆ

ਤੁਮਰੋ ਦੂਧੁ ਬਿਦਰ ਕੋ ਪਾਨੑੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥

ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ

ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਕਾਹੂ ਕੀ ਮਾਨੀ ॥੨॥੯॥

ਸਲੋਕ ਕਬੀਰ

ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ

ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ

ਪੁਰਜਾ ਪੁਰਜਾ ਕਟਿ ਮਰੈ ਕਬਹੂ ਛਾਡੈ ਖੇਤੁ ॥੨॥੨॥

ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ

ਸਤਿਗੁਰ ਪ੍ਰਸਾਦਿ

ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ

ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥

ਰਾਜਾ ਰਾਮ ਜਪਤ ਕੋ ਕੋ ਤਰਿਓ

ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ

ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ

ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥

ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ

ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਟਰਿਓ ॥੩॥

ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ

ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥

ਮਾਰੂ ਕਬੀਰ ਜੀਉ

ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ

ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ

ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ

ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥

ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ

ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥

ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ

ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਸਿਮਰਿਓ ਰਾਮੁ ॥੩॥

ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ

ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥