ਚੇਤੁ ਬਸੰਤੁ ਭਲਾ ਭਵਰ ਸੁਹਾਵੜੇ

ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ

ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ

ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ

ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ

ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥

ਵੈਸਾਖੁ ਭਲਾ ਸਾਖਾ ਵੇਸ ਕਰੇ

ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ

ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਮੋਲੋ

ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ

ਦੂਰਿ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ

ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥

ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ

ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ

ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ

ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਆਵਾ

ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ

ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥

ਆਸਾੜੁ ਭਲਾ ਸੂਰਜੁ ਗਗਨਿ ਤਪੈ

ਧਰਤੀ ਦੂਖ ਸਹੈ ਸੋਖੈ ਅਗਨਿ ਭਖੈ

ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਹਾਰੇ

ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ

ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ

ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥

ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ

ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ

ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ

ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ

ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਸੁਖਾਵਏ

ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ

ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ

ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ

ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ

ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ

ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥