ਮਾਝ ਮਹਲਾ

ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ

ਬਿਨੁ ਤਕੜੀ ਤੋਲੈ ਸੰਸਾਰਾ

ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ

ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ

ਆਪਿ ਸੁਣੈ ਤੈ ਆਪੇ ਵੇਖੈ

ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ

ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥

ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ

ਪੂਰਬਿ ਲਿਖਿਆ ਸੁ ਮੇਟਣਾ ਜਾਏ

ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥

ਪੇਈਅੜੈ ਧਨ ਅਨਦਿਨੁ ਸੁਤੀ

ਕੰਤਿ ਵਿਸਾਰੀ ਅਵਗਣਿ ਮੁਤੀ

ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਪਾਵਣਿਆ ॥੪॥

ਪੇਈਅੜੈ ਸੁਖਦਾਤਾ ਜਾਤਾ

ਹਉਮੈ ਮਾਰਿ ਗੁਰ ਸਬਦਿ ਪਛਾਤਾ

ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥

ਲਖ ਚਉਰਾਸੀਹ ਜੀਅ ਉਪਾਏ

ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ

ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥

ਲੇਖਾ ਮਾਗੈ ਤਾ ਕਿਨਿ ਦੀਐ

ਸੁਖੁ ਨਾਹੀ ਫੁਨਿ ਦੂਐ ਤੀਐ

ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥

ਆਪਿ ਕਰੇ ਤੈ ਆਪਿ ਕਰਾਏ

ਪੂਰੇ ਗੁਰ ਕੈ ਸਬਦਿ ਮਿਲਾਏ

ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥

ਮਾਝ ਮਹਲਾ

ਇਕੋ ਆਪਿ ਫਿਰੈ ਪਰਛੰਨਾ

ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ

ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ

ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ

ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ

ਇਕੁ ਵਿਸਾਰਿ ਦੂਜੈ ਲੋਭਾਇਆ

ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥

ਜੋ ਰੰਗਿ ਰਾਤੇ ਕਰਮ ਬਿਧਾਤੇ

ਗੁਰ ਸੇਵਾ ਤੇ ਜੁਗ ਚਾਰੇ ਜਾਤੇ

ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥

ਮਾਇਆ ਮੋਹਿ ਹਰਿ ਚੇਤੈ ਨਾਹੀ

ਜਮਪੁਰਿ ਬਧਾ ਦੁਖ ਸਹਾਹੀ

ਅੰਨਾ ਬੋਲਾ ਕਿਛੁ ਨਦਰਿ ਆਵੈ ਮਨਮੁਖ ਪਾਪਿ ਪਚਾਵਣਿਆ ॥੪॥

ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ

ਭਾਇ ਭਗਤਿ ਤੇਰੈ ਮਨਿ ਭਾਏ

ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥

ਹਰਿ ਜੀਉ ਤੇਰੀ ਸਦਾ ਸਰਣਾਈ

ਆਪੇ ਬਖਸਿਹਿ ਦੇ ਵਡਿਆਈ

ਜਮਕਾਲੁ ਤਿਸੁ ਨੇੜਿ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥

ਅਨਦਿਨੁ ਰਾਤੇ ਜੋ ਹਰਿ ਭਾਏ

ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ

ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥

ਜਿਨ ਸਚੁ ਜਾਤਾ ਸੇ ਸਚਿ ਸਮਾਣੇ

ਹਰਿ ਗੁਣ ਗਾਵਹਿ ਸਚੁ ਵਖਾਣੇ

ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥