ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ

ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ

ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ

ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ

ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ

ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥

ਤੁਖਾਰੀ ਮਹਲਾ

ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ

ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ

ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ

ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ

ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ

ਨਾਨਕ ਮੂਰਖੁ ਕਬਹਿ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥

ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ

ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ

ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਲਾਗੈ

ਜਮ ਮਗਿ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ

ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ

ਨਾਨਕ ਮੂਰਖੁ ਅਜਹੁ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥

ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ

ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ

ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ

ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਗ੍ਰਾਸੈ

ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ

ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥

ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ

ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ

ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ

ਗੁਰਸਬਦੁ ਕਮਾਵਹਿ ਜਨਮਿ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ

ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ

ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥

ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ

ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ

ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ

ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ

ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ

ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥