ਤੁਖਾਰੀ ਮਹਲਾ

ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ

ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ

ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ

ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ

ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥

ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ

ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ

ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ

ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ

ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ

ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥

ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ

ਏਕੋ ਰਵਿ ਰਹਿਆ ਅਵਰੁ ਬੀਆ ਰਾਮ

ਰਵਿ ਰਹਿਆ ਸੋਈ ਅਵਰੁ ਕੋਈ ਮਨ ਹੀ ਤੇ ਮਨੁ ਮਾਨਿਆ

ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ

ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ

ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥

ਆਵਣ ਜਾਣ ਰਹੇ ਚੂਕਾ ਭੋਲਾ ਰਾਮ

ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ

ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ

ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ

ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ

ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥