ਤੁਖਾਰੀ ਮਹਲਾ

ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ

ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਜਾਣੀ

ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ

ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ

ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ

ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥

ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ

ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ

ਬਿਨੁ ਅਪਨੇ ਨਾਹੈ ਕੋਇ ਚਾਹੈ ਕਿਆ ਕਹੀਐ ਕਿਆ ਕੀਜੈ

ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰਸਬਦੀ ਰਸੁ ਪੀਜੈ

ਵਿਣੁ ਨਾਵੈ ਕੋ ਸੰਗਿ ਸਾਥੀ ਆਵੈ ਜਾਇ ਘਨੇਰੀ

ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥

ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ

ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ

ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ

ਮਾਰਗੁ ਪੰਥੁ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ

ਸਤਿਗੁਰਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ

ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥

ਮਹਲਿ ਬੁਲਾਇੜੀਏ ਬਿਲਮੁ ਕੀਜੈ

ਅਨਦਿਨੁ ਰਤੜੀਏ ਸਹਜਿ ਮਿਲੀਜੈ

ਸੁਖਿ ਸਹਜਿ ਮਿਲੀਜੈ ਰੋਸੁ ਕੀਜੈ ਗਰਬੁ ਨਿਵਾਰਿ ਸਮਾਣੀ

ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ

ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ

ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥

ਤੁਖਾਰੀ ਮਹਲਾ

ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ

ਗੁਰਿ ਅਲਖੁ ਲਖਾਇਆ ਅਵਰੁ ਦੂਜਾ ਭਾਲੇ

ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ

ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ

ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ

ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥

ਭਰਿਪੁਰਿ ਧਾਰਿ ਰਹੇ ਅਤਿ ਪਿਆਰੇ

ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ

ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਪਾਇਆ

ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ

ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ

ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥

ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ

ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ

ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ

ਸਾਚੇ ਊਪਰਿ ਅਵਰੁ ਦੀਸੈ ਸਾਚੇ ਸਾਚਿ ਸਮਾਵੈ

ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ

ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥

ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ

ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ

ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ

ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ

ਦੋਤਿ ਉਚਾਪਤਿ ਲੇਖੁ ਲਿਖੀਐ ਪ੍ਰਗਟੀ ਜੋਤਿ ਮੁਰਾਰੀ

ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥