ਤੁਖਾਰੀ ਛੰਤ ਮਹਲਾ

ਸਤਿਗੁਰ ਪ੍ਰਸਾਦਿ

ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ

ਜਬ ਲਗੁ ਦਰਸੁ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ

ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਜਾਏ

ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਜਾਏ

ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ

ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥

ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ

ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ

ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਆਵਏ

ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ

ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ

ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥

ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ

ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ

ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ

ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ

ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ

ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥

ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ

ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ

ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ

ਅਦ੍ਰਿਸਟੁ ਅਗੋਚਰੁ ਪਕੜਿਆ ਗੁਰਸਬਦੀ ਹਉ ਸਤਿਗੁਰ ਕੈ ਬਲਿਹਾਰੀਐ

ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ

ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥