ਤੁਖਾਰੀ ਮਹਲਾ

ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ

ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ

ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ

ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ

ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ

ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥

ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ

ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ

ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ

ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ

ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ

ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥

ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ

ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ

ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ

ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ

ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ

ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ

ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ

ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ

ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਆਇਆ

ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥

ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ

ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਦਾਮੁ ਲਇਆ

ਆਢੁ ਦਾਮੁ ਕਿਛੁ ਪਇਆ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ

ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ

ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ

ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥

ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ

ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ

ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ

ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ

ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ

ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥

ਤੁਖਾਰੀ ਛੰਤ ਮਹਲਾ

ਸਤਿਗੁਰ ਪ੍ਰਸਾਦਿ

ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ

ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ

ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ

ਕੀਮਤਿ ਕਹੀ ਜਾਈ ਠਾਕੁਰ ਤੇਰਾ ਮਹਲੁ ਅਪਾਰਾ

ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ

ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥

ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ

ਖੰਨੀਐ ਵੰਞਾ ਦਰਸਨ ਤੇਰੇ

ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ

ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਪੀਵਾ

ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ

ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥

ਤੂ ਸਾਚਾ ਸਾਹਿਬੁ ਸਾਹੁ ਅਮਿਤਾ

ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ

ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ

ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ

ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ

ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥

ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ

ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ

ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ

ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ

ਉਸਤਤਿ ਕਹਨੁ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ

ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥