ਰਾਗੁ ਭੈਰਉ ਮਹਲਾ ਚਉਪਦੇ ਘਰੁ

ਸਤਿਗੁਰ ਪ੍ਰਸਾਦਿ

ਜਾਤਿ ਕਾ ਗਰਬੁ ਕਰੀਅਹੁ ਕੋਈ

ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥

ਜਾਤਿ ਕਾ ਗਰਬੁ ਕਰਿ ਮੂਰਖ ਗਵਾਰਾ

ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ

ਚਾਰੇ ਵਰਨ ਆਖੈ ਸਭੁ ਕੋਈ

ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥

ਮਾਟੀ ਏਕ ਸਗਲ ਸੰਸਾਰਾ

ਬਹੁ ਬਿਧਿ ਭਾਂਡੇ ਘੜੈ ਕੁਮੑਾਰਾ ॥੩॥

ਪੰਚ ਤਤੁ ਮਿਲਿ ਦੇਹੀ ਕਾ ਆਕਾਰਾ

ਘਟਿ ਵਧਿ ਕੋ ਕਰੈ ਬੀਚਾਰਾ ॥੪॥

ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ

ਬਿਨੁ ਸਤਿਗੁਰ ਭੇਟੇ ਮੁਕਤਿ ਹੋਈ ॥੫॥੧॥

ਭੈਰਉ ਮਹਲਾ

ਜੋਗੀ ਗ੍ਰਿਹੀ ਪੰਡਿਤ ਭੇਖਧਾਰੀ

ਸੂਤੇ ਅਪਣੈ ਅਹੰਕਾਰੀ ॥੧॥

ਮਾਇਆ ਮਦਿ ਮਾਤਾ ਰਹਿਆ ਸੋਇ

ਜਾਗਤੁ ਰਹੈ ਮੂਸੈ ਕੋਇ ॥੧॥ ਰਹਾਉ

ਸੋ ਜਾਗੈ ਜਿਸੁ ਸਤਿਗੁਰੁ ਮਿਲੈ

ਪੰਚ ਦੂਤ ਓਹੁ ਵਸਗਤਿ ਕਰੈ ॥੨॥

ਸੋ ਜਾਗੈ ਜੋ ਤਤੁ ਬੀਚਾਰੈ

ਆਪਿ ਮਰੈ ਅਵਰਾ ਨਹ ਮਾਰੈ ॥੩॥

ਸੋ ਜਾਗੈ ਜੋ ਏਕੋ ਜਾਣੈ

ਪਰਕਿਰਤਿ ਛੋਡੈ ਤਤੁ ਪਛਾਣੈ ॥੪॥

ਚਹੁ ਵਰਨਾ ਵਿਚਿ ਜਾਗੈ ਕੋਇ

ਜਮੈ ਕਾਲੈ ਤੇ ਛੂਟੈ ਸੋਇ ॥੫॥

ਕਹਤ ਨਾਨਕ ਜਨੁ ਜਾਗੈ ਸੋਇ

ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥

ਭੈਰਉ ਮਹਲਾ

ਜਾ ਕਉ ਰਾਖੈ ਅਪਣੀ ਸਰਣਾਈ

ਸਾਚੇ ਲਾਗੈ ਸਾਚਾ ਫਲੁ ਪਾਈ ॥੧॥

ਰੇ ਜਨ ਕੈ ਸਿਉ ਕਰਹੁ ਪੁਕਾਰਾ

ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ

ਏਹੁ ਆਕਾਰੁ ਤੇਰਾ ਹੈ ਧਾਰਾ

ਖਿਨ ਮਹਿ ਬਿਨਸੈ ਕਰਤ ਲਾਗੈ ਬਾਰਾ ॥੨॥

ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ

ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥

ਕਹਤ ਨਾਨਕੁ ਮਾਰਿ ਜੀਵਾਲੇ ਸੋਇ

ਐਸਾ ਬੂਝਹੁ ਭਰਮਿ ਭੂਲਹੁ ਕੋਇ ॥੪॥੩॥

ਭੈਰਉ ਮਹਲਾ

ਮੈ ਕਾਮਣਿ ਮੇਰਾ ਕੰਤੁ ਕਰਤਾਰੁ

ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥

ਜਾਂ ਤਿਸੁ ਭਾਵੈ ਤਾਂ ਕਰੇ ਭੋਗੁ

ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ

ਉਸਤਤਿ ਨਿੰਦਾ ਕਰੇ ਕਿਆ ਕੋਈ

ਜਾਂ ਆਪੇ ਵਰਤੈ ਏਕੋ ਸੋਈ ॥੨॥

ਗੁਰ ਪਰਸਾਦੀ ਪਿਰਮ ਕਸਾਈ

ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥

ਭਨਤਿ ਨਾਨਕੁ ਕਰੇ ਕਿਆ ਕੋਇ

ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥