ਭੈਰਉ ਮਹਲਾ

ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ

ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥

ਇਸੁ ਮਨ ਕਉ ਕੋਈ ਖੋਜਹੁ ਭਾਈ

ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ

ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ

ਮਮਤਾ ਲਾਇ ਭਰਮਿ ਭੋੁਲਾਇਆ ॥੨॥

ਇਸੁ ਮਨ ਤੇ ਸਭ ਪਿੰਡ ਪਰਾਣਾ

ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥

ਕਰਮੁ ਹੋਵੈ ਗੁਰੁ ਕਿਰਪਾ ਕਰੈ

ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥

ਮਨ ਕਾ ਸੁਭਾਉ ਸਦਾ ਬੈਰਾਗੀ

ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥

ਕਹਤ ਨਾਨਕੁ ਜੋ ਜਾਣੈ ਭੇਉ

ਆਦਿ ਪੁਰਖੁ ਨਿਰੰਜਨ ਦੇਉ ॥੬॥੫॥

ਭੈਰਉ ਮਹਲਾ

ਰਾਮ ਨਾਮੁ ਜਗਤ ਨਿਸਤਾਰਾ

ਭਵਜਲੁ ਪਾਰਿ ਉਤਾਰਣਹਾਰਾ ॥੧॥

ਗੁਰ ਪਰਸਾਦੀ ਹਰਿ ਨਾਮੁ ਸਮੑਾਲਿ

ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ

ਨਾਮੁ ਚੇਤਹਿ ਮਨਮੁਖ ਗਾਵਾਰਾ

ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥

ਆਪੇ ਦਾਤਿ ਕਰੇ ਦਾਤਾਰੁ

ਦੇਵਣਹਾਰੇ ਕਉ ਜੈਕਾਰੁ ॥੩॥

ਨਦਰਿ ਕਰੇ ਸਤਿਗੁਰੂ ਮਿਲਾਏ

ਨਾਨਕ ਹਿਰਦੈ ਨਾਮੁ ਵਸਾਏ ॥੪॥੬॥

ਭੈਰਉ ਮਹਲਾ

ਨਾਮੇ ਉਧਰੇ ਸਭਿ ਜਿਤਨੇ ਲੋਅ

ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥

ਹਰਿ ਜੀਉ ਅਪਣੀ ਕ੍ਰਿਪਾ ਕਰੇਇ

ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ

ਰਾਮ ਨਾਮਿ ਜਿਨ ਪ੍ਰੀਤਿ ਪਿਆਰੁ

ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥

ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ

ਅਉਖੇ ਹੋਵਹਿ ਚੋਟਾ ਖਾਹਿ ॥੩॥

ਆਪੇ ਕਰਤਾ ਦੇਵੈ ਸੋਇ

ਨਾਨਕ ਨਾਮੁ ਪਰਾਪਤਿ ਹੋਇ ॥੪॥੭॥

ਭੈਰਉ ਮਹਲਾ

ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ

ਰਾਮ ਨਾਮ ਸਬਦਿ ਬੀਚਾਰੇ ॥੧॥

ਹਰਿ ਜੀਉ ਅਪਣੀ ਕਿਰਪਾ ਧਾਰੁ

ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ

ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ

ਪੂਰੈ ਗੁਰਿ ਮੇਲਾਵਾ ਹੋਇ ॥੨॥

ਨਿਜ ਘਰਿ ਵਸੈ ਸਹਜਿ ਸੁਭਾਇ

ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥

ਆਪੇ ਵੇਖੈ ਵੇਖਣਹਾਰੁ

ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥

ਭੈਰਉ ਮਹਲਾ

ਕਲਜੁਗ ਮਹਿ ਰਾਮ ਨਾਮੁ ਉਰ ਧਾਰੁ

ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥

ਰਾਮ ਨਾਮੁ ਦੁਲਭੁ ਹੈ ਭਾਈ

ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ

ਰਾਮ ਨਾਮੁ ਜਨ ਭਾਲਹਿ ਸੋਇ

ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥

ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ

ਗੁਰ ਕੈ ਸਬਦਿ ਨਾਮ ਨੀਸਾਣੁ ॥੩॥

ਸੋ ਸੇਵਹੁ ਜੋ ਕਲ ਰਹਿਆ ਧਾਰਿ

ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥