ਭੈਰਉ ਮਹਲਾ

ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ

ਗਰਭ ਜੋਨੀ ਵਿਚਿ ਕਦੇ ਨਿਕਲੈ ਬਿਸਟਾ ਮਾਹਿ ਸਮਾਇ ॥੧॥

ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ

ਪੂਰੇ ਗੁਰ ਕੀ ਸੇਵ ਕੀਨੀ ਹਰਿ ਕਾ ਨਾਮੁ ਭਾਇਆ ॥੧॥ ਰਹਾਉ

ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ

ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥

ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ

ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥

ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ

ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥

ਭੈਰਉ ਮਹਲਾ

ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ

ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਹੋਈ ॥੧॥

ਭਗਤੁ ਭਗਤੁ ਕਹੈ ਸਭੁ ਕੋਈ

ਬਿਨੁ ਸਤਿਗੁਰ ਸੇਵੇ ਭਗਤਿ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ

ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ

ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥

ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਜਾਈ

ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥

ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ

ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥

ਭੈਰਉ ਮਹਲਾ

ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ

ਉਦਰੁ ਨੈ ਸਾਣੁ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥

ਸਦਾ ਅਨੰਦੁ ਰਾਮ ਰਸਿ ਰਾਤੇ

ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ

ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ

ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥

ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ

ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥

ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ

ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥