ਭੈਰਉ ਮਹਲਾ

ਕਲਿ ਮਹਿ ਪ੍ਰੇਤ ਜਿਨੑੀ ਰਾਮੁ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ

ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥

ਕਲਿ ਮਹਿ ਰਾਮ ਨਾਮਿ ਵਡਿਆਈ

ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਪਾਈ ॥੧॥ ਰਹਾਉ

ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ

ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥

ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ

ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥

ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ

ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥

ਭੈਰਉ ਮਹਲਾ

ਮਨਸਾ ਮਨਹਿ ਸਮਾਇ ਲੈ ਗੁਰਸਬਦੀ ਵੀਚਾਰ

ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਵਾਰੋ ਵਾਰ ॥੧॥

ਮਨ ਮੇਰੇ ਰਾਮ ਨਾਮੁ ਆਧਾਰੁ

ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ

ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਪਾਇ

ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥

ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਪਾਹਿ

ਸਤਿਗੁਰੁ ਜਿਨੀ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਲਾਗੈ ਧਾਇ

ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥

ਭੈਰਉ ਮਹਲਾ

ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ

ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਪਾਈ ॥੧॥

ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ

ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰਸਬਦੇ ਭਵਜਲੁ ਤਰਣਾ ॥੧॥ ਰਹਾਉ

ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ

ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥

ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ

ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥

ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਜਾਈ

ਨਾਨਕ ਗੁਰਮੁਖਿ ਸਬਦੁ ਸਮੑਾਲੇ ਰਾਮ ਨਾਮਿ ਵਡਿਆਈ ॥੪॥੮॥੧੮॥