ਰਾਗੁ ਭੈਰਉ ਮਹਲਾ ਚਉਪਦੇ ਘਰੁ

ਸਤਿਗੁਰ ਪ੍ਰਸਾਦਿ

ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ

ਗੁਰਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥

ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ

ਸੰਗਤਿ ਸਾਧ ਮੇਲਿ ਹਰਿ ਗਾਇਣੁ

ਗੁਰਮਤੀ ਲੇ ਰਾਮ ਰਸਾਇਣੁ ॥੨॥

ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ

ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥

ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ

ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥

ਭੈਰਉ ਮਹਲਾ

ਬੋਲਿ ਹਰਿ ਨਾਮੁ ਸਫਲ ਸਾ ਘਰੀ

ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥

ਮੇਰੇ ਮਨ ਹਰਿ ਭਜੁ ਨਾਮੁ ਨਰਹਰੀ

ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ

ਜਗਜੀਵਨੁ ਧਿਆਇ ਮਨਿ ਹਰਿ ਸਿਮਰੀ

ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥

ਸਤਸੰਗਤਿ ਸਾਧ ਧੂਰਿ ਮੁਖਿ ਪਰੀ

ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥

ਹਮ ਮੂਰਖ ਕਉ ਹਰਿ ਕਿਰਪਾ ਕਰੀ

ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥

ਭੈਰਉ ਮਹਲਾ

ਸੁਕ੍ਰਿਤੁ ਕਰਣੀ ਸਾਰੁ ਜਪਮਾਲੀ

ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥

ਹਰਿ ਹਰਿ ਨਾਮੁ ਜਪਹੁ ਬਨਵਾਲੀ

ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ

ਗੁਰਮੁਖਿ ਸੇਵਾ ਘਾਲ ਜਿਨਿ ਘਾਲੀ

ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥

ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ

ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥

ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ

ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥

ਭੈਰਉ ਮਹਲਾ

ਸਭਿ ਘਟ ਤੇਰੇ ਤੂ ਸਭਨਾ ਮਾਹਿ

ਤੁਝ ਤੇ ਬਾਹਰਿ ਕੋਈ ਨਾਹਿ ॥੧॥

ਹਰਿ ਸੁਖਦਾਤਾ ਮੇਰੇ ਮਨ ਜਾਪੁ

ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ

ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ

ਸਭ ਤੇਰੈ ਵਸਿ ਦੂਜਾ ਅਵਰੁ ਕੋਇ ॥੨॥

ਜਿਸ ਕਉ ਤੁਮ ਹਰਿ ਰਾਖਿਆ ਭਾਵੈ

ਤਿਸ ਕੈ ਨੇੜੈ ਕੋਇ ਜਾਵੈ ॥੩॥

ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ

ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥