ਭੈਰਉ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਸਗਲੀ ਥੀਤਿ ਪਾਸਿ ਡਾਰਿ ਰਾਖੀ

ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥

ਭਰਮਿ ਭੂਲੇ ਨਰ ਕਰਤ ਕਚਰਾਇਣ

ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ

ਕਰਿ ਪੰਜੀਰੁ ਖਵਾਇਓ ਚੋਰ

ਓਹੁ ਜਨਮਿ ਮਰੈ ਰੇ ਸਾਕਤ ਢੋਰ ॥੨॥

ਸਗਲ ਪਰਾਧ ਦੇਹਿ ਲੋਰੋਨੀ

ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥

ਜਨਮਿ ਮਰੈ ਆਵੈ ਜਾਇ

ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥

ਭੈਰਉ ਮਹਲਾ

ਊਠਤ ਸੁਖੀਆ ਬੈਠਤ ਸੁਖੀਆ

ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥

ਰਾਖਾ ਏਕੁ ਹਮਾਰਾ ਸੁਆਮੀ

ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ

ਸੋਇ ਅਚਿੰਤਾ ਜਾਗਿ ਅਚਿੰਤਾ

ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥

ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ

ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥

ਭੈਰਉ ਮਹਲਾ

ਵਰਤ ਰਹਉ ਮਹ ਰਮਦਾਨਾ

ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥

ਏਕੁ ਗੁਸਾਈ ਅਲਹੁ ਮੇਰਾ

ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ

ਹਜ ਕਾਬੈ ਜਾਉ ਤੀਰਥ ਪੂਜਾ

ਏਕੋ ਸੇਵੀ ਅਵਰੁ ਦੂਜਾ ॥੨॥

ਪੂਜਾ ਕਰਉ ਨਿਵਾਜ ਗੁਜਾਰਉ

ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥

ਨਾ ਹਮ ਹਿੰਦੂ ਮੁਸਲਮਾਨ

ਅਲਹ ਰਾਮ ਕੇ ਪਿੰਡੁ ਪਰਾਨ ॥੪॥

ਕਹੁ ਕਬੀਰ ਇਹੁ ਕੀਆ ਵਖਾਨਾ

ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥

ਭੈਰਉ ਮਹਲਾ

ਦਸ ਮਿਰਗੀ ਸਹਜੇ ਬੰਧਿ ਆਨੀ

ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥

ਸੰਤਸੰਗਿ ਲੇ ਚੜਿਓ ਸਿਕਾਰ

ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ

ਆਖੇਰ ਬਿਰਤਿ ਬਾਹਰਿ ਆਇਓ ਧਾਇ

ਅਹੇਰਾ ਪਾਇਓ ਘਰ ਕੈ ਗਾਂਇ ॥੨॥

ਮ੍ਰਿਗ ਪਕਰੇ ਘਰਿ ਆਣੇ ਹਾਟਿ

ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥

ਏਹੁ ਅਹੇਰਾ ਕੀਨੋ ਦਾਨੁ

ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥