ਭੈਰਉ ਮਹਲਾ

ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ

ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ

ਨਗਜ ਤੇਰੇ ਬੰਦੇ ਦੀਦਾਰੁ ਅਪਾਰੁ

ਨਾਮ ਬਿਨਾ ਸਭ ਦੁਨੀਆ ਛਾਰੁ ॥੧॥

ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ

ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥

ਨੀਧਰਿਆ ਧਰ ਪਨਹ ਖੁਦਾਇ

ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥

ਨਾਨਕ ਕਉ ਖੁਦਿ ਖਸਮ ਮਿਹਰਵਾਨ

ਅਲਹੁ ਵਿਸਰੈ ਦਿਲ ਜੀਅ ਪਰਾਨ ॥੪॥੧੦॥

ਭੈਰਉ ਮਹਲਾ

ਸਾਚ ਪਦਾਰਥੁ ਗੁਰਮੁਖਿ ਲਹਹੁ

ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥

ਜੀਵਤ ਜੀਵਤ ਜੀਵਤ ਰਹਹੁ

ਰਾਮ ਰਸਾਇਣੁ ਨਿਤ ਉਠਿ ਪੀਵਹੁ

ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ

ਕਲਿਜੁਗ ਮਹਿ ਇਕ ਨਾਮਿ ਉਧਾਰੁ

ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥

ਭੈਰਉ ਮਹਲਾ

ਸਤਿਗੁਰੁ ਸੇਵਿ ਸਰਬ ਫਲ ਪਾਏ

ਜਨਮ ਜਨਮ ਕੀ ਮੈਲੁ ਮਿਟਾਏ ॥੧॥

ਪਤਿਤ ਪਾਵਨ ਪ੍ਰਭ ਤੇਰੋ ਨਾਉ

ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ

ਸਾਧੂ ਸੰਗਿ ਹੋਵੈ ਉਧਾਰੁ

ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥

ਸਰਬ ਕਲਿਆਣ ਚਰਣ ਪ੍ਰਭ ਸੇਵਾ

ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥

ਨਾਨਕ ਪਾਇਆ ਨਾਮ ਨਿਧਾਨੁ

ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥

ਭੈਰਉ ਮਹਲਾ

ਅਪਣੇ ਦਾਸ ਕਉ ਕੰਠਿ ਲਗਾਵੈ

ਨਿੰਦਕ ਕਉ ਅਗਨਿ ਮਹਿ ਪਾਵੈ ॥੧॥

ਪਾਪੀ ਤੇ ਰਾਖੇ ਨਾਰਾਇਣ

ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ

ਦਾਸ ਰਾਮ ਜੀਉ ਲਾਗੀ ਪ੍ਰੀਤਿ

ਨਿੰਦਕ ਕੀ ਹੋਈ ਬਿਪਰੀਤਿ ॥੨॥

ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ

ਦੋਖੀ ਅਪਣਾ ਕੀਤਾ ਪਾਇਆ ॥੩॥

ਆਇ ਜਾਈ ਰਹਿਆ ਸਮਾਈ

ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥