ਰਾਗੁ ਭੈਰਉ ਮਹਲਾ ਚਉਪਦੇ ਘਰੁ

ਸਤਿਗੁਰ ਪ੍ਰਸਾਦਿ

ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ

ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥

ਰੇ ਮਨ ਮੇਰੇ ਤੂ ਗੋਵਿਦ ਭਾਜੁ

ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ

ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ

ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥

ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ

ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥

ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ

ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥

ਭੈਰਉ ਮਹਲਾ

ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ

ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥

ਸੰਤਸੰਗਿ ਪੇਖਿਓ ਮਨ ਮਾਏਂ

ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ

ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ

ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥

ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ

ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥

ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ

ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥

ਭੈਰਉ ਮਹਲਾ

ਨਿਕਟਿ ਬੁਝੈ ਸੋ ਬੁਰਾ ਕਿਉ ਕਰੈ

ਬਿਖੁ ਸੰਚੈ ਨਿਤ ਡਰਤਾ ਫਿਰੈ

ਹੈ ਨਿਕਟੇ ਅਰੁ ਭੇਦੁ ਪਾਇਆ

ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥

ਨੇੜੈ ਨੇੜੈ ਸਭੁ ਕੋ ਕਹੈ

ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ

ਨਿਕਟਿ ਦੇਖੈ ਪਰ ਗ੍ਰਿਹਿ ਜਾਇ

ਦਰਬੁ ਹਿਰੈ ਮਿਥਿਆ ਕਰਿ ਖਾਇ

ਪਈ ਠਗਉਰੀ ਹਰਿ ਸੰਗਿ ਜਾਨਿਆ

ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥

ਨਿਕਟਿ ਜਾਨੈ ਬੋਲੈ ਕੂੜੁ

ਮਾਇਆ ਮੋਹਿ ਮੂਠਾ ਹੈ ਮੂੜੁ

ਅੰਤਰਿ ਵਸਤੁ ਦਿਸੰਤਰਿ ਜਾਇ

ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥

ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ

ਸਤਿਗੁਰੁ ਸੇਵੇ ਖੁਲੑੇ ਕਪਾਟ

ਅੰਤਰਿ ਬਾਹਰਿ ਨਿਕਟੇ ਸੋਇ

ਜਨ ਨਾਨਕ ਆਵੈ ਜਾਵੈ ਕੋਇ ॥੪॥੩॥੧੬॥