ਮਾਝ ਮਹਲਾ

ਅੰਮ੍ਰਿਤ ਬਾਣੀ ਗੁਰ ਕੀ ਮੀਠੀ

ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ

ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ

ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ

ਤੇਰਾ ਸਚੇ ਕਿਨੈ ਅੰਤੁ ਪਾਇਆ

ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ

ਤੁਧੁ ਸਾਲਾਹਿ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥

ਏਕੋ ਵੇਖਾ ਅਵਰੁ ਬੀਆ

ਗੁਰ ਪਰਸਾਦੀ ਅੰਮ੍ਰਿਤੁ ਪੀਆ

ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥

ਰਤਨੁ ਪਦਾਰਥੁ ਪਲਰਿ ਤਿਆਗੈ

ਮਨਮੁਖੁ ਅੰਧਾ ਦੂਜੈ ਭਾਇ ਲਾਗੈ

ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਪਾਵਣਿਆ ॥੪॥

ਅਪਨੀ ਕਿਰਪਾ ਕਰੇ ਸੋਈ ਜਨੁ ਪਾਏ

ਗੁਰ ਕਾ ਸਬਦੁ ਮੰਨਿ ਵਸਾਏ

ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥

ਭਰਮੁ ਚੁਕਾਇਆ ਸਦਾ ਸੁਖੁ ਪਾਇਆ

ਗੁਰ ਪਰਸਾਦਿ ਪਰਮ ਪਦੁ ਪਾਇਆ

ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥

ਸਿਮ੍ਰਿਤਿ ਸਾਸਤ ਬੇਦ ਵਖਾਣੈ

ਭਰਮੇ ਭੂਲਾ ਤਤੁ ਜਾਣੈ

ਬਿਨੁ ਸਤਿਗੁਰ ਸੇਵੇ ਸੁਖੁ ਪਾਏ ਦੁਖੋ ਦੁਖੁ ਕਮਾਵਣਿਆ ॥੭॥

ਆਪਿ ਕਰੇ ਕਿਸੁ ਆਖੈ ਕੋਈ

ਆਖਣਿ ਜਾਈਐ ਜੇ ਭੂਲਾ ਹੋਈ

ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥

ਮਾਝ ਮਹਲਾ

ਆਪੇ ਰੰਗੇ ਸਹਜਿ ਸੁਭਾਏ

ਗੁਰ ਕੈ ਸਬਦਿ ਹਰਿ ਰੰਗੁ ਚੜਾਏ

ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ

ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ

ਮਨਮੁਖ ਮੁਗਧ ਕਰਹਿ ਚਤੁਰਾਈ

ਨਾਤਾ ਧੋਤਾ ਥਾਇ ਪਾਈ

ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥

ਮਨਮੁਖ ਅੰਧੇ ਕਿਛੂ ਸੂਝੈ

ਮਰਣੁ ਲਿਖਾਇ ਆਏ ਨਹੀ ਬੂਝੈ

ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥

ਸਚੁ ਕਰਣੀ ਸਬਦੁ ਹੈ ਸਾਰੁ

ਪੂਰੈ ਗੁਰਿ ਪਾਈਐ ਮੋਖ ਦੁਆਰੁ

ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥

ਰਸਨਾ ਹਰਿ ਰਸਿ ਰਾਤੀ ਰੰਗੁ ਲਾਏ

ਮਨੁ ਤਨੁ ਮੋਹਿਆ ਸਹਜਿ ਸੁਭਾਏ

ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥

ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ

ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ

ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥

ਸਚਾ ਸਚੋ ਸਚਿ ਪਤੀਜੈ

ਗੁਰ ਪਰਸਾਦੀ ਅੰਦਰੁ ਭੀਜੈ

ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥

ਜਿਸ ਨੋ ਨਦਰਿ ਕਰੇ ਸੋ ਪਾਏ

ਗੁਰ ਪਰਸਾਦੀ ਹਉਮੈ ਜਾਏ

ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥