ਭੈਰਉ ਮਹਲਾ

ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ

ਸਭ ਤੁਝ ਹੀ ਅੰਤਰਿ ਸਗਲ ਸੰਸਾਰੈ

ਕੋਟਿ ਉਪਾਵ ਚਿਤਵਤ ਹੈ ਪ੍ਰਾਣੀ

ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥

ਰਾਖਹੁ ਰਾਖਹੁ ਕਿਰਪਾ ਧਾਰਿ

ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ

ਜਿਨਿ ਸੇਵਿਆ ਨਿਰਭਉ ਸੁਖਦਾਤਾ

ਤਿਨਿ ਭਉ ਦੂਰਿ ਕੀਆ ਏਕੁ ਪਰਾਤਾ

ਜੋ ਤੂ ਕਰਹਿ ਸੋਈ ਫੁਨਿ ਹੋਇ

ਮਾਰੈ ਰਾਖੈ ਦੂਜਾ ਕੋਇ ॥੨॥

ਕਿਆ ਤੂ ਸੋਚਹਿ ਮਾਣਸ ਬਾਣਿ

ਅੰਤਰਜਾਮੀ ਪੁਰਖੁ ਸੁਜਾਣੁ

ਏਕ ਟੇਕ ਏਕੋ ਆਧਾਰੁ

ਸਭ ਕਿਛੁ ਜਾਣੈ ਸਿਰਜਣਹਾਰੁ ॥੩॥

ਜਿਸੁ ਊਪਰਿ ਨਦਰਿ ਕਰੇ ਕਰਤਾਰੁ

ਤਿਸੁ ਜਨ ਕੇ ਸਭਿ ਕਾਜ ਸਵਾਰਿ

ਤਿਸ ਕਾ ਰਾਖਾ ਏਕੋ ਸੋਇ

ਜਨ ਨਾਨਕ ਅਪੜਿ ਸਾਕੈ ਕੋਇ ॥੪॥੪॥੧੭॥

ਭੈਰਉ ਮਹਲਾ

ਤਉ ਕੜੀਐ ਜੇ ਹੋਵੈ ਬਾਹਰਿ

ਤਉ ਕੜੀਐ ਜੇ ਵਿਸਰੈ ਨਰਹਰਿ

ਤਉ ਕੜੀਐ ਜੇ ਦੂਜਾ ਭਾਏ

ਕਿਆ ਕੜੀਐ ਜਾਂ ਰਹਿਆ ਸਮਾਏ ॥੧॥

ਮਾਇਆ ਮੋਹਿ ਕੜੇ ਕੜਿ ਪਚਿਆ

ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ

ਤਉ ਕੜੀਐ ਜੇ ਦੂਜਾ ਕਰਤਾ

ਤਉ ਕੜੀਐ ਜੇ ਅਨਿਆਇ ਕੋ ਮਰਤਾ

ਤਉ ਕੜੀਐ ਜੇ ਕਿਛੁ ਜਾਣੈ ਨਾਹੀ

ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥

ਤਉ ਕੜੀਐ ਜੇ ਕਿਛੁ ਹੋਇ ਧਿਙਾਣੈ

ਤਉ ਕੜੀਐ ਜੇ ਭੂਲਿ ਰੰਞਾਣੈ

ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ

ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥

ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ

ਜਿਉ ਭਾਵੈ ਤਿਉ ਕਰਹਿ ਨਿਬੇਰਾ

ਦੁਤੀਆ ਨਾਸਤਿ ਇਕੁ ਰਹਿਆ ਸਮਾਇ

ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥

ਭੈਰਉ ਮਹਲਾ

ਬਿਨੁ ਬਾਜੇ ਕੈਸੋ ਨਿਰਤਿਕਾਰੀ

ਬਿਨੁ ਕੰਠੈ ਕੈਸੇ ਗਾਵਨਹਾਰੀ

ਜੀਲ ਬਿਨਾ ਕੈਸੇ ਬਜੈ ਰਬਾਬ

ਨਾਮ ਬਿਨਾ ਬਿਰਥੇ ਸਭਿ ਕਾਜ ॥੧॥

ਨਾਮ ਬਿਨਾ ਕਹਹੁ ਕੋ ਤਰਿਆ

ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ

ਬਿਨੁ ਜਿਹਵਾ ਕਹਾ ਕੋ ਬਕਤਾ

ਬਿਨੁ ਸ੍ਰਵਨਾ ਕਹਾ ਕੋ ਸੁਨਤਾ

ਬਿਨੁ ਨੇਤ੍ਰਾ ਕਹਾ ਕੋ ਪੇਖੈ

ਨਾਮ ਬਿਨਾ ਨਰੁ ਕਹੀ ਲੇਖੈ ॥੨॥

ਬਿਨੁ ਬਿਦਿਆ ਕਹਾ ਕੋਈ ਪੰਡਿਤ

ਬਿਨੁ ਅਮਰੈ ਕੈਸੇ ਰਾਜ ਮੰਡਿਤ

ਬਿਨੁ ਬੂਝੇ ਕਹਾ ਮਨੁ ਠਹਰਾਨਾ

ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥

ਬਿਨੁ ਬੈਰਾਗ ਕਹਾ ਬੈਰਾਗੀ

ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ

ਬਿਨੁ ਬਸਿ ਪੰਚ ਕਹਾ ਮਨ ਚੂਰੇ

ਨਾਮ ਬਿਨਾ ਸਦ ਸਦ ਹੀ ਝੂਰੇ ॥੪॥

ਬਿਨੁ ਗੁਰ ਦੀਖਿਆ ਕੈਸੇ ਗਿਆਨੁ

ਬਿਨੁ ਪੇਖੇ ਕਹੁ ਕੈਸੋ ਧਿਆਨੁ

ਬਿਨੁ ਭੈ ਕਥਨੀ ਸਰਬ ਬਿਕਾਰ

ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥