ਭੈਰਉ ਮਹਲਾ ੫ ॥
ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥
ਹਮ ਅਪਰਾਧੀ ਤੁਮੑ ਬਖਸਾਤੇ ॥
ਜਿਸੁ ਪਾਪੀ ਕਉ ਮਿਲੈ ਨ ਢੋਈ ॥
ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥
ਸੁਖੁ ਪਾਇਆ ਸਤਿਗੁਰੂ ਮਨਾਇ ॥
ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥
ਪਾਰਬ੍ਰਹਮ ਸਤਿਗੁਰ ਆਦੇਸੁ ॥
ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥
ਚੂਕਾ ਪੜਦਾ ਤਾਂ ਨਦਰੀ ਆਇਆ ॥
ਖਸਮੁ ਤੂਹੈ ਸਭਨਾ ਕੇ ਰਾਇਆ ॥੨॥
ਤਿਸੁ ਭਾਣਾ ਸੂਕੇ ਕਾਸਟ ਹਰਿਆ ॥
ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥
ਤਿਸੁ ਭਾਣਾ ਤਾਂ ਸਭਿ ਫਲ ਪਾਏ ॥
ਚਿੰਤ ਗਈ ਲਗਿ ਸਤਿਗੁਰ ਪਾਏ ॥੩॥
ਹਰਾਮਖੋਰ ਨਿਰਗੁਣ ਕਉ ਤੂਠਾ ॥
ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥
ਪਾਰਬ੍ਰਹਮ ਗੁਰ ਭਏ ਦਇਆਲਾ ॥
ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥
ਭੈਰਉ ਮਹਲਾ ੫ ॥
ਸਤਿਗੁਰੁ ਮੇਰਾ ਬੇਮੁਹਤਾਜੁ ॥
ਸਤਿਗੁਰ ਮੇਰੇ ਸਚਾ ਸਾਜੁ ॥
ਸਤਿਗੁਰੁ ਮੇਰਾ ਸਭਸ ਕਾ ਦਾਤਾ ॥
ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥
ਗੁਰ ਜੈਸਾ ਨਾਹੀ ਕੋ ਦੇਵ ॥
ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥
ਸਤਿਗੁਰੁ ਮੇਰਾ ਮਾਰਿ ਜੀਵਾਲੈ ॥
ਸਤਿਗੁਰ ਮੇਰੇ ਕੀ ਵਡਿਆਈ ॥
ਪ੍ਰਗਟੁ ਭਈ ਹੈ ਸਭਨੀ ਥਾਈ ॥੨॥
ਸਤਿਗੁਰੁ ਮੇਰਾ ਤਾਣੁ ਨਿਤਾਣੁ ॥
ਸਤਿਗੁਰੁ ਮੇਰਾ ਘਰਿ ਦੀਬਾਣੁ ॥
ਸਤਿਗੁਰ ਕੈ ਹਉ ਸਦ ਬਲਿ ਜਾਇਆ ॥
ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥
ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥
ਨਾਨਕ ਸੋਧੇ ਸਿੰਮ੍ਰਿਤਿ ਬੇਦ ॥
ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥
ਭੈਰਉ ਮਹਲਾ ੫ ॥
ਨਾਮੁ ਲੈਤ ਮਨੁ ਪਰਗਟੁ ਭਇਆ ॥
ਨਾਮੁ ਲੈਤ ਪਾਪੁ ਤਨ ਤੇ ਗਇਆ ॥
ਨਾਮੁ ਲੈਤ ਸਗਲ ਪੁਰਬਾਇਆ ॥
ਨਾਮੁ ਲੈਤ ਅਠਸਠਿ ਮਜਨਾਇਆ ॥੧॥
ਤੀਰਥੁ ਹਮਰਾ ਹਰਿ ਕੋ ਨਾਮੁ ॥
ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥
ਨਾਮੁ ਲੈਤ ਦੁਖੁ ਦੂਰਿ ਪਰਾਨਾ ॥
ਨਾਮੁ ਲੈਤ ਅਤਿ ਮੂੜ ਸੁਗਿਆਨਾ ॥
ਨਾਮੁ ਲੈਤ ਪਰਗਟਿ ਉਜੀਆਰਾ ॥
ਨਾਮੁ ਲੈਤ ਛੁਟੇ ਜੰਜਾਰਾ ॥੨॥
ਨਾਮੁ ਲੈਤ ਜਮੁ ਨੇੜਿ ਨ ਆਵੈ ॥
ਨਾਮੁ ਲੈਤ ਦਰਗਹ ਸੁਖੁ ਪਾਵੈ ॥
ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥
ਨਾਮੁ ਹਮਾਰੀ ਸਾਚੀ ਰਾਸਿ ॥੩॥
ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥
ਹਰਿ ਕੀਰਤਿ ਮਨ ਨਾਮੁ ਅਧਾਰੁ ॥
ਨਾਨਕ ਉਧਰੇ ਨਾਮ ਪੁਨਹਚਾਰ ॥
ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥