ਭੈਰਉ ਮਹਲਾ

ਨਮਸਕਾਰ ਤਾ ਕਉ ਲਖ ਬਾਰ

ਇਹੁ ਮਨੁ ਦੀਜੈ ਤਾ ਕਉ ਵਾਰਿ

ਸਿਮਰਨਿ ਤਾ ਕੈ ਮਿਟਹਿ ਸੰਤਾਪ

ਹੋਇ ਅਨੰਦੁ ਵਿਆਪਹਿ ਤਾਪ ॥੧॥

ਐਸੋ ਹੀਰਾ ਨਿਰਮਲ ਨਾਮ

ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ

ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ

ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ

ਅਨਿਕ ਭਗਤ ਜਾ ਕੇ ਚਰਨ ਪੂਜਾਰੀ

ਸਗਲ ਮਨੋਰਥ ਪੂਰਨਹਾਰੀ ॥੨॥

ਖਿਨ ਮਹਿ ਊਣੇ ਸੁਭਰ ਭਰਿਆ

ਖਿਨ ਮਹਿ ਸੂਕੇ ਕੀਨੇ ਹਰਿਆ

ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ

ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥

ਸਭ ਮਹਿ ਏਕੁ ਰਹਿਆ ਭਰਪੂਰਾ

ਸੋ ਜਾਪੈ ਜਿਸੁ ਸਤਿਗੁਰੁ ਪੂਰਾ

ਹਰਿ ਕੀਰਤਨੁ ਤਾ ਕੋ ਆਧਾਰੁ

ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥

ਭੈਰਉ ਮਹਲਾ

ਮੋਹਿ ਦੁਹਾਗਨਿ ਆਪਿ ਸੀਗਾਰੀ

ਰੂਪ ਰੰਗ ਦੇ ਨਾਮਿ ਸਵਾਰੀ

ਮਿਟਿਓ ਦੁਖੁ ਅਰੁ ਸਗਲ ਸੰਤਾਪ

ਗੁਰ ਹੋਏ ਮੇਰੇ ਮਾਈ ਬਾਪ ॥੧॥

ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ

ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ

ਤਪਤਿ ਬੁਝੀ ਪੂਰਨ ਸਭ ਆਸਾ

ਮਿਟੇ ਅੰਧੇਰ ਭਏ ਪਰਗਾਸਾ

ਅਨਹਦ ਸਬਦ ਅਚਰਜ ਬਿਸਮਾਦ

ਗੁਰੁ ਪੂਰਾ ਪੂਰਾ ਪਰਸਾਦ ॥੨॥

ਜਾ ਕਉ ਪ੍ਰਗਟ ਭਏ ਗੋਪਾਲ

ਤਾ ਕੈ ਦਰਸਨਿ ਸਦਾ ਨਿਹਾਲ

ਸਰਬ ਗੁਣਾ ਤਾ ਕੈ ਬਹੁਤੁ ਨਿਧਾਨ

ਜਾ ਕਉ ਸਤਿਗੁਰਿ ਦੀਓ ਨਾਮੁ ॥੩॥

ਜਾ ਕਉ ਭੇਟਿਓ ਠਾਕੁਰੁ ਅਪਨਾ

ਮਨੁ ਤਨੁ ਸੀਤਲੁ ਹਰਿ ਹਰਿ ਜਪਨਾ

ਕਹੁ ਨਾਨਕ ਜੋ ਜਨ ਪ੍ਰਭ ਭਾਏ

ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥

ਭੈਰਉ ਮਹਲਾ

ਚਿਤਵਤ ਪਾਪ ਆਲਕੁ ਆਵੈ

ਬੇਸੁਆ ਭਜਤ ਕਿਛੁ ਨਹ ਸਰਮਾਵੈ

ਸਾਰੋ ਦਿਨਸੁ ਮਜੂਰੀ ਕਰੈ

ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥

ਮਾਇਆ ਲਗਿ ਭੂਲੋ ਸੰਸਾਰੁ

ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ

ਪੇਖਤ ਮਾਇਆ ਰੰਗ ਬਿਹਾਇ

ਗੜਬੜ ਕਰੈ ਕਉਡੀ ਰੰਗੁ ਲਾਇ

ਅੰਧ ਬਿਉਹਾਰ ਬੰਧ ਮਨੁ ਧਾਵੈ

ਕਰਣੈਹਾਰੁ ਜੀਅ ਮਹਿ ਆਵੈ ॥੨॥

ਕਰਤ ਕਰਤ ਇਵ ਹੀ ਦੁਖੁ ਪਾਇਆ

ਪੂਰਨ ਹੋਤ ਕਾਰਜ ਮਾਇਆ

ਕਾਮਿ ਕ੍ਰੋਧਿ ਲੋਭਿ ਮਨੁ ਲੀਨਾ

ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥

ਜਿਸ ਕੇ ਰਾਖੇ ਹੋਏ ਹਰਿ ਆਪਿ

ਹਰਿ ਹਰਿ ਨਾਮੁ ਸਦਾ ਜਪੁ ਜਾਪਿ

ਸਾਧਸੰਗਿ ਹਰਿ ਕੇ ਗੁਣ ਗਾਇਆ

ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥