ਭੈਰਉ ਮਹਲਾ

ਅਪਣੀ ਦਇਆ ਕਰੇ ਸੋ ਪਾਏ

ਹਰਿ ਕਾ ਨਾਮੁ ਮੰਨਿ ਵਸਾਏ

ਸਾਚ ਸਬਦੁ ਹਿਰਦੇ ਮਨ ਮਾਹਿ

ਜਨਮ ਜਨਮ ਕੇ ਕਿਲਵਿਖ ਜਾਹਿ ॥੧॥

ਰਾਮ ਨਾਮੁ ਜੀਅ ਕੋ ਆਧਾਰੁ

ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ

ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ

ਸੇ ਜਨ ਦਰਗਹ ਪਾਵਹਿ ਮਾਨੁ

ਸੂਖ ਸਹਜ ਆਨੰਦ ਗੁਣ ਗਾਉ

ਆਗੈ ਮਿਲੈ ਨਿਥਾਵੇ ਥਾਉ ॥੨॥

ਜੁਗਹ ਜੁਗੰਤਰਿ ਇਹੁ ਤਤੁ ਸਾਰੁ

ਹਰਿ ਸਿਮਰਣੁ ਸਾਚਾ ਬੀਚਾਰੁ

ਜਿਸੁ ਲੜਿ ਲਾਇ ਲਏ ਸੋ ਲਾਗੈ

ਜਨਮ ਜਨਮ ਕਾ ਸੋਇਆ ਜਾਗੈ ॥੩॥

ਤੇਰੇ ਭਗਤ ਭਗਤਨ ਕਾ ਆਪਿ

ਅਪਣੀ ਮਹਿਮਾ ਆਪੇ ਜਾਪਿ

ਜੀਅ ਜੰਤ ਸਭਿ ਤੇਰੈ ਹਾਥਿ

ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥

ਭੈਰਉ ਮਹਲਾ

ਨਾਮੁ ਹਮਾਰੈ ਅੰਤਰਜਾਮੀ

ਨਾਮੁ ਹਮਾਰੈ ਆਵੈ ਕਾਮੀ

ਰੋਮਿ ਰੋਮਿ ਰਵਿਆ ਹਰਿ ਨਾਮੁ

ਸਤਿਗੁਰ ਪੂਰੈ ਕੀਨੋ ਦਾਨੁ ॥੧॥

ਨਾਮੁ ਰਤਨੁ ਮੇਰੈ ਭੰਡਾਰ

ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ

ਨਾਮੁ ਹਮਾਰੈ ਨਿਹਚਲ ਧਨੀ

ਨਾਮ ਕੀ ਮਹਿਮਾ ਸਭ ਮਹਿ ਬਨੀ

ਨਾਮੁ ਹਮਾਰੈ ਪੂਰਾ ਸਾਹੁ

ਨਾਮੁ ਹਮਾਰੈ ਬੇਪਰਵਾਹੁ ॥੨॥

ਨਾਮੁ ਹਮਾਰੈ ਭੋਜਨ ਭਾਉ

ਨਾਮੁ ਹਮਾਰੈ ਮਨ ਕਾ ਸੁਆਉ

ਨਾਮੁ ਵਿਸਰੈ ਸੰਤ ਪ੍ਰਸਾਦਿ

ਨਾਮੁ ਲੈਤ ਅਨਹਦ ਪੂਰੇ ਨਾਦ ॥੩॥

ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ

ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ

ਧਨਵੰਤੇ ਸੇਈ ਪਰਧਾਨ

ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥

ਭੈਰਉ ਮਹਲਾ

ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ

ਤੂ ਮੇਰੇ ਜੀਅ ਪ੍ਰਾਨ ਸੁਖਦਾਤਾ

ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ

ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥

ਕਰਿ ਕਿਰਪਾ ਕਰਹੁ ਪ੍ਰਭ ਦਾਤਿ

ਤੁਮੑਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ

ਹਮ ਤੇਰੇ ਜੰਤ ਤੂ ਬਜਾਵਨਹਾਰਾ

ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ

ਤਉ ਪਰਸਾਦਿ ਰੰਗ ਰਸ ਮਾਣੇ

ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥

ਤੁਮੑਰੀ ਕ੍ਰਿਪਾ ਤੇ ਜਪੀਐ ਨਾਉ

ਸਾਧਸੰਗਿ ਤੁਮਰੇ ਗੁਣ ਗਾਉ

ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ

ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥

ਹਉ ਬਲਿਹਾਰਿ ਜਾਉ ਗੁਰਦੇਵ

ਸਫਲ ਦਰਸਨੁ ਜਾ ਕੀ ਨਿਰਮਲ ਸੇਵ

ਦਇਆ ਕਰਹੁ ਠਾਕੁਰ ਪ੍ਰਭ ਮੇਰੇ

ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥